ਮਾਲੇਰਕੋਟਲਾ 28 ਦਸੰਬਰ 2023 : ਸਕੂਲ ਆਫ਼ ਐਮੀਨੈਂਸ- ਬਾਗੜੀਆਂ ਅਤੇ ਸੰਦੌੜ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ ਦੀ ਵਿਵਹਾਰਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿਛਲੇ ਦਿਨੀਂ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦਾ ਵਿਸ਼ੇਸ਼ ਸਿੱਖਿਆ ਟੂਰ ਕਰਵਾਇਆ ਗਿਆ ।
ਸਵੀਪ ਗਤੀਵਿਧੀ ਤਹਿਤ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਕੰਮ ਕਾਜ ਆਦਿ ਸਬੰਧੀ ਆਉਣ ਵਾਲੇ ਆਮ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਕਨੋਪੀ ਲਗਾ ਕੇ ਈ.ਵੀ.ਐਮ (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਲੋਕਤੰਤਰ ਦਾ ਮਜ਼ਬੂਤ ਹਿੱਸਾ ਬਣ ਸਕਣ । ਇਸ ਮੌਕੇ ਸਕੂਲ ਆਫ਼ ਐਮੀਨੈਂਸ- ਬਾਗੜੀਆਂ ਅਤੇ ਸੰਦੌੜ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਦੌਰਾਨ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਪ੍ਰਤੀਕ੍ਰਿਆ ਪ੍ਰਤੀ,ਯੋਗ/ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ । ਵਿਦਿਆਰਥੀ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ (ਡੈਮੋ) ਦਾ ਇਸਤੇਮਾਲ ਕਰਨ ਅਤੇ ਚੋਣ ਪ੍ਰੀਕ੍ਰਿਆ ਬਾਰੇ ਜਾਣਨ ਲਈ ਬੜੇ ਉਕਸਤ ਦਿਖਾਈ ਦਿੱਤੇ ।
ਇਸ ਮੌਕੇ ਸ੍ਰੀ ਪੁਸ਼ਪਿੰਦਰ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਹੁਣ ਵੋਟਰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਵੋਟਿੰਗ ਦੀ ਪ੍ਰਕ੍ਰਿਆ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ । ਵੋਟਾਂ ਵਾਲੇ ਦਿਨ ਪੋਲਿੰਗ ਬੂਥ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਵਿਚ ਉਮੀਦਵਾਰਾਂ ਦੇ ਨਾਮ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ਦੇ ਅੱਗੇ ਇਕ ਬਟਨ ਹੁੰਦਾ ਹੈ ਅਤੇ ਕਿਸੇ ਇਕ ਉਮੀਦਵਾਰ ਦੇ ਸਾਹਮਣੇ ਵਾਲਾ ਬਟਨ ਦਬਾ ਕੇ ਵੋਟ ਪਾਈ ਜਾ ਸਕਦੀ ਹੈ।