• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ.ਐਸ.ਪੀ ਸਿੰਘ ਓਬਰਾਏ

Asli Punjabi by Asli Punjabi
December 28, 2023
in Top Stories
0
ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ.ਐਸ.ਪੀ ਸਿੰਘ ਓਬਰਾਏ
588
SHARES
3.3k
VIEWS
Share on FacebookShare on TwitterShare on Whatsapp

ਤਰਨਤਾਰਨ/ਅੰਮ੍ਰਿਤਸਰ, 28 ਦਸੰਬਰ 2023 : ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਉੱਘੇ ਸਮਾਜਸੇਵੀ ਅਤੇ ਕਾਰੋਬਾਰੀ ਡਾ.ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਅੱਜ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਦੀ ਉਮੀਦ ਪੱਕੀ ਹੋ ਗਈ ਹੈ।ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇੱਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫੜੇ ਗਏ ਸਨ। ਇਹਨਾਂ ਨੌਜਵਾਨਾਂ ਵਿੱਚ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸੰਬੰਧਿਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਿਲ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ.ਐਸ.ਪੀ ਓਬਰਾਏ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਦਿਆਂ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ। ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਹਨਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਕਤਲ ਹੋਏ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾਕਟਰ ਐਸ.ਪੀ ਸਿੰਘ ਉਬਰਾਏ ਉਹਨਾਂ ਨੂੰ ਬਲੱਡ ਮਨੀ ਲੈਣ ਲਈ ਸਹਿਮਤ ਕਰਨ ਵਿੱਚ ਕਾਮਯਾਬ ਹੋਏ। ਇਸ ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿੱਚ ਜੱਜ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਮ੍ਰਿਤਕ ਨੌਜਵਾਨ ਦੀ ਪਤਨੀ ਅਤੇ ਭਰਾ ਨੂੰ ਡਾਕਟਰ ਓਬਰਾਏ ਨੇ ਬਲੱਡ ਮਨੀ ਦੇ ਤੌਰ ‘ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਮੌਕੇ ‘ਤੇ ਪੀੜਿਤ ਪਰਿਵਾਰ ਨੂੰ ਸੌਂਪੇ ਅਤੇ ਇਸ ਰਕਮ ਨੂੰ ਮਾਣਯੋਗ ਜੱਜ ਦੇ ਹੁਕਮਾਂ ਮੁਤਾਬਕ 5 ਹਿੱਸਿਆਂ ਵਿੱਚ ਵੰਡ ਕੇ ਮ੍ਰਿਤਕ ਦੇ ਪਰਿਵਾਰ ਕੋਲੋਂ ਦੋਸ਼ੀ ਨੌਜਵਾਨਾਂ ਵਾਸਤੇ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਿਲ ਕੀਤੀ। ਇਸ ਮਾਮਲੇ ਸੰਬੰਧੀ ਡਾ.ਓਬਰਾਏ ਨੇ ਦੱਸਿਆ ਕਿ ਸ਼ਾਰਜਾਹ ਅਦਾਲਤ ਨੇ ਹੁਣ ਅੰਤਿਮ ਫੈਸਲਾ ਦੇਣ ਲਈ ਅਗਲੀ ਸੁਣਵਾਈ 22 ਜਨਵਰੀ 2024 ਨੀਯਤ ਕੀਤੀ ਹੈ ਅਤੇ ਉਸ ਦਿਨ ਇਹਨਾਂ ਨੌਜਵਾਨਾਂ ਦੀ ਰਿਹਾਈ ਦੀ ਵੀ ਪੂਰੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸ਼ਰੀਆ ਕਾਨੂੰਨ ਮੁਤਾਬਿਕ ਜੇਕਰ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਹੋਣ ਉਪਰੰਤ ਅਦਾਲਤ ਵਿੱਚ ਬਲੱਡ ਮਨੀ ਜਮਾਂ ਕਰਵਾਉਣ ਦੀ ਆਗਿਆ ਮਿਲ ਜਾਵੇ ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਫਾਂਸੀ ਮਾਫ਼ ਹੋਣੀ ਤਹਿ ਹੈ।

ਡਾਕਟਰ ਉਬਰਾਏ ਨੇ ਵਿਦੇਸ਼ੀ ਮੁਲਕਾਂ ਅਤੇ ਖਾਸ ਕਰਕੇ ਖਾੜੀ ਮੁਲਕਾਂ ਵਿੱਚ ਰੁਜ਼ਗਾਰ ਦੀ ਭਾਲ ਲਈ ਆਉਣ ਵਾਲੇ ਨੌਜਵਾਨਾਂ ਨੂੰ ਕਿਸੇ ਵੀ ਕਿਸਮ ਦੇ ਅਪਰਾਧ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸ਼ਾਰਜਾਹ ਅਦਾਲਤ ਵਿੱਚ ਬਲੱਡ ਮਨੀ ਲੈ ਕੇ ਦੋਸ਼ੀ ਚਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਆਫ ਕਰਨ ਦੇ ਹੋਏ ਸਮਝੌਤੇ ਤੋਂ ਬਾਅਦ ਦੋਸ਼ੀ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਦੇ ਪਰਿਵਾਰਾਂ ਨੇ ਵੀ ਡਾ.ਐਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਿਆਸੀ ਹੱਦਬੰਦੀਆਂ ਤੋਂ ਉੱਤੇ ਉੱਠ ਕੇ ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲਾ ਫਰਿਸ਼ਤਾ ਦੱਸਿਆ। ਇੱਥੇ ਇਹ ਜ਼ਿਕਰਯੋਗ ਹੈ ਕਿ ਸਾਲ 2010 ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾਕਟਰ ਐਸ.ਪੀ ਓਬਰਾਏ ਦੇ ਯਤਨਾਂ ਕਾਰਨ 129 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਲੈਣੀ ਚਾਹੀਦੀ : ਐੱਸ ਡੀ ਐੱਮ ਜਸਪ੍ਰੀਤ ਸਿੰਘ

Next Post

ਰਾਹੁਲ ਗਾਂਧੀ 14 ਜਨਵਰੀ ਤੋਂ ਕਰਨਗੇ ’ਭਾਰਤ ਨਿਆਏ ਯਾਤਰਾ’

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਰਾਹੁਲ ਗਾਂਧੀ 14 ਜਨਵਰੀ ਤੋਂ ਕਰਨਗੇ ’ਭਾਰਤ ਨਿਆਏ ਯਾਤਰਾ’

ਰਾਹੁਲ ਗਾਂਧੀ 14 ਜਨਵਰੀ ਤੋਂ ਕਰਨਗੇ ’ਭਾਰਤ ਨਿਆਏ ਯਾਤਰਾ’

Recommended

ਨਫ਼ਰਤ ਦੇ ਬਾਜ਼ਾਰ ਵਿੱਚ ਖੁੱਲ੍ਹ ਰਹੀ ਪਿਆਰ ਦੀ ਦੁਕਾਨ : ਰਾਹੁਲ ਗਾਂਧੀ

ਨਫ਼ਰਤ ਦੇ ਬਾਜ਼ਾਰ ਵਿੱਚ ਖੁੱਲ੍ਹ ਰਹੀ ਪਿਆਰ ਦੀ ਦੁਕਾਨ : ਰਾਹੁਲ ਗਾਂਧੀ

September 7, 2023
ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ

ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ

April 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In