ਗੁਰੂ ਹਰਸਹਾਏ / ਫਿਰੋਜ਼ਪੁਰ 30 ਜੂਨ : ਡੀ ਐਸ ਪੀ ਵਿਜੀਲੈਸ ਬਿਓਰੋ ਫ਼ਾਜਿਲਕਾ ਸ਼੍ਰੀ ਰਾਜ ਕੁਮਾਰ ਸਾਮਾ ਦੀ ਟੀਮ ਵੱਲੋਂ ਐਕਸਾਈਜ਼ ਵਿਭਾਗ ਦੇ ਏ ਐੱਸ ਆਈ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਸ਼ਿਕਾਇਤਕਰਤਾ ਗੁਰਮੇਜ ਸਿੰਘ ਪੁੱਤਰ ਵੀਰ ਸਿੰਘ ਵਾਸੀ ਸਵਾਇਆ ਰਾਏ ਉਤਾੜ ਦੀ ਸ਼ਿਕਾਇਤ ਤੇ ਕੀਤੀ ਗਈ ਹੈ ।
ਵਿਜੀਲੈਂਸ ਟੀਮ ਵੱਲੋਂ ਅੱਜ ਗੁਰੂ ਹਰ ਸਹਾਏ ਵਿਖੇ ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਦੇ ਏ ਐਸ ਆਈ ਗੁਰਨਾਮ ਸਿੰਘ ਨੂੰ 5500 ਰੁਪਏ ਰਿਸ਼ਵਤ ਲੈਂਦੇ ਗੁਰੂਹਰਸਹਾਏ ਤੋਂ ਰੰਗੇ ਹੱਥੀ ਗ੍ਰਿਫਤਾਰ ਕੀਤਾ ।
ਛੋਟੇ ਥਾਣੇਦਾਰ ਵੱਲੋਂ ਪਿੰਡ ਸਵਾਇਆ ਰਾਏ ਵਿਖੇ ਮੁਦਈ ਦੇ ਘਰ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਖ਼ਾਲੀ ਕਾਗ਼ਜ਼ਾਂ ਉੱਪਰ ਦਸਤਖ਼ਤ ਕਰਵਾਏ ਸਨ ।ਮੁਦੱਈ ਨੂੰ ਡਰਾਇਆ ਗਿਆ ਸੀ ਕਿ ਉਸ ਖਿਲਾਫ ਸ਼ਰਾਬ ਵੇਚਣ ਦਾ ਮੁਕੱਦਮਾ ਦਰਜ ਕੀਤਾ ਜਾ ਸਕਦਾ ਹੈ ।
ਮੁਦਈ ਨਾਲ 7500 ਰੁਪਏ ਵਿਚ ਸੌਦਾ ਤੈਅ ਹੋਣ ਤੇ ਦੋ ਹਜ਼ਾਰ ਰੁਪਏ ਮੌਕੇ ਤੇ ਹੀ ਵਸੂਲੇ ਗਏ ਸੀ ਜਦਕਿ 5500 ਰੁਪਏ ਰਿਸ਼ਵਤ ਦਾ ਬਕਾਇਆ ਲੈਂਦਾ ਹੋਇਆ ਏ ਐੱਸ ਆਈ ਅੱਜ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚ ਲਿਆ ।
ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸਰਕਾਰੀ ਗਵਾਹਾਂ ਲਵਪ੍ਰੀਤ ਸਿੰਘ ਏ.ਡੀ.ਓ ਅਤੇ ਵਿਜੈ ਕੁਮਾਰ ਫੂਡ ਸਪਲਾਈ ਇੰਸਪੈਕਟਰ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ।
ਵਿਜੀਲੈਂਸ ਵਿਭਾਗ ਦੀ ਟੀਮ ਵਿੱਚ ਇੰਸਪੈਕਟਰ ਅਮਨਦੀਪ ਸਿੰਘ, ਏ.ਐਸ.ਆਈ. ਜਗਜੀਤ ਸਿੰਘ ਤੇ ਕਸ਼ਮੀਰ ਸਿੰਘ, ਅਨਿਲ ਕੁਮਾਰ, ਮਨਦੀਪ ਸਿੰਘ, ਗੁਰਭੇਜ ਤੇ ਹਰਦੀਪ ਸਿੰਘ ਸ਼ਾਮਲ ਸਨ।
ਇਸ ਸਬੰਧੀ ਥਾਣਾ ਵਿਜੀਲੈਸ ਬਿਓਰੋ ਰੇਂਜ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰ :11 ਦਰਜ ਕਰਕੇ ਅਗਲੀ ਤਫ਼ਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਵਿਜੀਲੈਂਸ ਟੀਮ ਵੱਲੋਂ ਇਸ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ ।