ਮੁੰਬਈ, 29 ਦਸੰਬਰ- ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ 14.90 ਕਰੋੜ ਰੁਪਏ ਦੀ ਕੋਕੀਨ ਦੀ ਤਸਕਰੀ ਦੇ ਦੋਸ਼ ਵਿੱਚ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਡੀਆਰਆਈ ਅਨੁਸਾਰ ਕੀਨੀਆ ਦੀ ਮਹਿਲਾ ਯਾਤਰੀ ਨੂੰ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫੜਿਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਮਹਿਲਾ ਕੋਲੋ 1,490 ਗ੍ਰਾਮ ਕੋਕੀਨ ਜ਼ਬਤ ਕੀਤੀ। ਇਸ ਕੋਕੀਨ ਦੀ ਬਾਜ਼ਾਰੀ ਕੀਮਤ ਲਗਭਗ 14.90 ਕਰੋੜ ਰੁਪਏ ਹੈ। ਉਨ੍ਹਾਂ ਨੂੰ ਦੋ ਕਾਲੇ ਪੋਲੀਥੀਨ ਪੈਕਟਾਂ ਵਿਚ ਸਪਲਾਈ ਕੀਤਾ ਜਾ ਰਿਹਾ ਸੀ। ਬਹੁਤ ਹੀ ਚਲਾਕੀ ਨਾਲ ਔਰਤ ਨੇ ਕੋਕੀਨ ਨੂੰ ਹੇਅਰ ਕੰਡੀਸ਼ਨਰ ਦੀ ਬੋਤਲ ਅਤੇ ਬਾਡੀ ਵਾਸ਼ ਦੀ ਬੋਤਲ ਵਿਚ ਰੱਖਿਆ ਸੀ।
ਯਾਤਰੀ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ 1985 ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਬਾਅਦ ਵਿਚ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ ਹੈ।