ਖਡੂਰ ਸਾਹਿਬ/ਤਰਨਤਾਰਨ, 1 ਜਨਵਰੀ 2024 : ਭਾਜਪਾ ਦੇ ਤੇਜ਼ਤਰਾਰ ਨੌਜਵਾਨ ਅਤੇ ਮਿਹਨਤੀ ਆਗੂ ਹਰਜੀਤ ਸਿੰਘ ਸੰਧੂ ‘ਤੇ ਵਿਸ਼ਵਾਸ ਪ੍ਰਗਟਾਉਂਦੇ ਹੋਏ ਭਾਜਪਾ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਦੁਬਾਰਾ ਜ਼ਿਲਾ ਤਰਨ ਤਾਰਨ ਦਾ ਜ਼ਿਲਾ ਪ੍ਰਧਾਨ ਨਿਯੁਕਤ ਕਰਨ ‘ਤੇ ਭਾਜਪਾ ਵਰਕਰਾਂ ਵਲੋਂ ਭਾਰੀ ਖੁਸ਼ੀ ਮਨਾਈ ਜਾ ਰਹੀ ਹੈ।ਲੋਕ ਸਭਾ ਚੋਣਾਂ ਨੇੜੇ ਹੋਣ ਦੌਰਾਨ ਹਰਜੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ ਦੀ ਮਿਲੀ ਅਹਿਮ ਜ਼ਿੰਮੇਵਾਰੀ ਤੋਂ ਇਹ ਸਾਫ ਹੋ ਗਿਆ ਹੈ ਕਿ ਉਹਨਾਂ ਵੱਲੋਂ ਬੀਤੇ ਸਮੇਂ ਦੌਰਾਨ ਕੀਤੀ ਸਿਰ ਤੋੜ ਮਿਹਨਤ ਸਦਕਾ ਭਾਜਪਾ ਹਾਈਕਮਾਂਡ ਉਹਨਾਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹੈ।ਹਲਕਾ ਖਡੂਰ ਸਾਹਿਬ ਦੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਐਤਵਾਰ ਨੂੰ ਵੱਡੇ ਇਕੱਠ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਖਡੂਰ ਸਾਹਿਬ ਸ਼੍ਰੀ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਮੌਕੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਜ਼ਿਲਾ ਪ੍ਰਧਾਨ ਹਰਜੀਤ ਸੰਧੂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਜੀਤ ਸਿੰਘ ਸੰਧੂ ਵਲੋਂ ਉਨ੍ਹਾਂ ਨੂੰ ਦੁਬਾਰਾ ਜ਼ਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕਰਨ ‘ਤੇ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਹਲਕਾ ਖਡੂਰ ਸਾਹਿਬ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ,ਕਿਉਂਕਿ ਮਾਝੇ ਦੇ ਲੋਕ ਹੁਣ ਪੰਜਾਬ ਵਿੱਚ ਮਜ਼ਬੂਤ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਵਿੱਚ ਲੋਕ ਧੜਾਧੜ ਭਾਜਪਾ ਨਾਲ਼ ਜੁੜ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਤੋਂ ਦੇਸ਼ ਦੀ ਵਾਗਡੋਰ ਸੌਂਪਣ ਲਈ ਉਤਾਵਲੇ ਹਨ।ਇਸ ਮੌਕੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਹਲਕਾ ਖਡੂਰ ਸਾਹਿਬ ਦੇ ਭਾਜਪਾ ਆਗੂਆਂ ਵਲੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨਾਲ਼ ਸਾਬਕਾ ਚੇਅਰਮੈਨ ਰਣਜੀਤ ਸਿੰਘ, ਜ਼ਿਲਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ,ਜ਼ਿਲਾ ਜਨਰਲ ਸਕੱਤਰ ਨੇਤਰਪਾਲ ਸਿੰਘ, ਸੀਨੀਅਰ ਭਾਜਪਾ ਆਗੂ ਹਰਪ੍ਰੀਤ ਸਿੰਘ ਸਿੰਦਬਾਦ,ਸੁਰਜੀਤ ਸਿੰਘ ਸਾਗਰ, ਕਿਸਾਨ ਮੋਰਚੇ ਦੇ ਪ੍ਰਧਾਨ ਗੁਰਸਾਹਿਬ ਸਿੰਘ,ਮੰਡਲ ਪ੍ਰਧਾਨ ਮੇਹਰ ਸਿੰਘ ਬਾਣੀਆਂ,ਮੰਡਲ ਚੋਹਲਾ ਸਾਹਿਬ ਦੇ ਪ੍ਰਧਾਨ ਪਵਨ ਦੇਵਗਨ ਚੋਹਲਾ ਸਾਹਿਬ,
ਹਰਮਨਜੀਤ ਸਿੰਘ ਕੱਲਾ,ਕੁਲਦੀਪ ਸਿੰਘ ਮੱਲਮੋਹਰੀ,ਸੀਨੀਅਰ ਆਗੂ ਬਲਵਿੰਦਰ ਸਿੰਘ ਰੈਸ਼ੀਆਣਾ,ਕੁਲਵੰਤ ਸਿੰਘ ਭੈਲ,ਸੁਭਾਸ਼ ਬਾਠ, ਸੁਬੇਗ ਸਿੰਘ ਰੈਸ਼ੀਆਣਾ,ਐਸਸੀ ਮੋਰਚੇ ਦੇ ਪ੍ਰਧਾਨ ਗੁਲਜ਼ਾਰ ਸਿੰਘ ਜਹਾਂਗੀਰ,ਯੁਵਾ ਮੋਰਚੇ ਦੇ ਪ੍ਰਧਾਨ ਹੁਸਨਪ੍ਰੀਤ ਸਿੰਘ ਸੰਘਾ,ਡਾ.ਅਵਤਾਰ ਸਿੰਘ ਵੇਈਂ ਪੂਈਂ,ਸਤਨਾਮ ਸਿੰਘ ਫਤਿਹਾਬਾਦ,ਰਘਬੀਰ ਸਿੰਘ ਭਰੋਵਾਲ,ਸੁਖਵਿੰਦਰ ਸਿੰਘ ਕਾਲਾ, ਡਾ.ਸਰਬਜੀਤ ਸਿੰਘ ਵੇਈਂ ਪੂਈਂ,ਸਕੱਤਰ ਸਿੰਘ ਗੋਇੰਦਵਾਲ,ਕਾਬਲ ਸਿੰਘ ਸਾਬਕਾ ਸਰਪੰਚ ਸ਼ੇਖਚਕ,ਮੋਹਨ ਸਿੰਘ ਸਾਬਕਾ ਸਰਪੰਚ ਕਬੋਅ ਢਾਏ ਵਾਲਾ,ਹਰਦੀਪ ਸਿੰਘ ਹੰਸਾਵਾਲਾ,ਨਿਸ਼ਾਨ ਸਿੰਘ,ਰਾਜਬੀਰ ਸਿੰਘ,ਬਲਜੀਤ ਸਿੰਘ,ਮੰਗਲ ਸਿੰਘ,ਲਵਪ੍ਰੀਤ ਸਿੰਘ,ਅਮੋਲਕ ਸਿੰਘ ਚੋਹਲਾ,ਲਵਰਾਜ ਸਿੰਘ, ਜਸਪਾਲ ਸਿੰਘ ਆਦਿ ਆਪਣੇ ਸਾਥੀਆਂ ਸਮੇਤ ਮੌਜੂਦ ਸਨ।