ਨਵੀਂ ਦਿੱਲੀ, 5 ਜਨਵਰੀ, 2024: ਸੁਪਰੀਮ ਕੋਰਟ ਦੇ ਕਾਲਜੀਅਮ ਨੇ ਚੀਫ ਜਸਟਿਸ ਆਫ ਇੰਡੀਆ ਜਸਟਿਸ ਡੀ ਵਾਈ ਚੰਦਰਚੂਹੜ ਦੀ ਅਗਵਾਈ ਹੇਠ ਕੀਤੀ ਮੀਟਿੰਗ ਵਿਚ ਚੰਡੀਗੜ੍ਹ ਦੇ ਵਕੀਲ ਰੋਹਿਤ ਕਪੂਰ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫਾਰਸ਼ ਕੀਤੀ ਹੈ।
ਕਾਲਜੀਅਮ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਪਹਿਲਾਂ ਕੀਤੀ ਸਿਫਾਰਸ਼ ਮੁਤਾਬਕ ਹਰਮੀਤ ਸਿੰਘ ਗਰੇਵਾਲ ਤੇ ਦੀਪਿੰਦਰ ਸਿੰਘ ਨਲਵਾ ਦੀ ਸੀਨੀਆਰਟੀ ਉਪਰ ਰਹੇਗੀ।