ਚੰਡੀਗੜ੍ਹ, 15 ਜਨਵਰੀ 2024- ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਮੇਅਰ ਚੋਣ ਤੋਂ ਪਹਿਲਾਂ ਗਠਜੋੜ ਹੋ ਗਿਆ ਹੈ। ਇਸ ਦੀ ਪੁਸ਼ਟੀ ਬਾਬੂਸ਼ਾਹੀ ਦੇ ਨਾਲ ਗੱਲਬਾਤ ਦੌਰਾਨ ਸਾਬਕਾ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਐਮਪੀ ਤੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਦੇ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ, ਚੰਡੀਗੜ੍ਹ ਵਿਚ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਤੇ ਆਪ ਦਾ ਗਠਜੋੜ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ, ਮੇਅਰ ਦਾ ਅਹੁਦਾ ਆਮ ਆਦਮੀ ਪਾਰਟੀ ਕੋਲ ਹੀ ਰਹੇਗਾ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੋਣਗੇ।
















