ਮਾਲੇਰਕੋਟਲਾ 16 ਜਨਵਰੀ 2024- ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਤਹਿਸੀਲਾਂ ਵਿਖੇ ਲਗਾਏ ਦੂਜੇ ਵਿਸ਼ੇਸ਼ ਕੈਂਪ ਦੌਰਾਨ 744 ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਤੱਕ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ ਕੈਂਪਾਂ ਦੌਰਾਨ ਕੁਲ 1457 ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ। ਵਿਆਪਕ ਲੋਕ ਹਿੱਤ ਨੂੰ ਦੇਖਦਿਆਂ ਇਹ ਕੈਂਪ ਲਗਾਏ ਗਏ ਹਨ ਅਤੇ ਲੋੜਵੰਦਾਂ ਨੇ ਇਨ੍ਹਾਂ ਦਾ ਵੀ ਭਰਪੂਰ ਲਾਭ ਲਿਆ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਬੇਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ ਅਤੇ ਲੋਕਾਂ ਵੱਲੋਂ ਰਾਜ ਸਰਕਾਰ ਦੇ ਇਸ ਫੈਸਲੇ ਦੀ ਖ਼ੂਬ ਸ਼ਲਾਂਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਵਿੱਖ ਅੰਦਰ ਵੀ ਅਜਿਹੇ ਕੈਂਪ ਲਗਾ ਕੇ ਲੋਕ ਮੁਸ਼ਕਿਲਾਂ ਦੇ ਨਿਪਟਾਰੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਮਾਲੇਰਕੋਟਲਾ ਵਿਖੇ 564 ਇੰਤਕਾਲਾ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾ ਤਹਿਸੀਲ ਅਮਰਗੜ੍ਹ ਵਿਖੇ 70 ਇੰਤਕਾਲਾ ਦਾ ਅਤੇ ਤਹਿਸੀਲ ਅਹਿਮਦਗੜ੍ਹ ਵਿਖੇ 110ਦਾ ਨਿਪਟਾਰਾ ਕੀਤਾ ਗਿਆ ।