ਸ਼੍ਰੀਨਗਰ, 16 ਜਨਵਰੀ – ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸ ਦੀ ਜਾਣਕਾਰੀ ਦਿੱਤੀ। ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਵੇਰੇ 8 ਵਜ ਕੇ 53 ਮਿੰਟ ਤੇ ਕਿਸ਼ਤਵਾੜ ਵਿੱਚ ਰਿਕਟਰ ਪੈਮਾਨੇ ਤੇ 3.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫ਼ਿਲਹਾਲ ਕੋਈ ਸੂਚਨਾ ਨਹੀਂ ਮਿਲੀ ਹੈ।