ਅੰਮ੍ਰਿਤਸਰ, 23 ਜਨਵਰੀ, 2024:-ਭਗਵਾਨ ਸ਼੍ਰੀ ਰਾਮ ਜੀ ਦੀ ਜਨਮ ਭੂਮੀ ਅਯੁੱਧਿਆ ਸ਼ਹਿਰ ‘ਚ ਬਣੇ ਸ਼੍ਰੀ ਰਾਮ ਮੰਦਰ ‘ਚ ਭਗਵਾਨ ਸ਼੍ਰੀ ਰਾਮ ਲੱਲਾ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ਵ ਭਰ ਦੇ ਸਨਾਤਨੀਆਂ ‘ਚ ਖੁਸ਼ੀ ਦੀ ਲਹਿਰ ਹੈ। ਆਪਣੇ ਤਰੀਕੇ ਨਾਲ ਜਸ਼ਨ ਮਨਾ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਭਾਜਪਾ ਜ਼ਿਲ੍ਹਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਮਠਿਆਈਆਂ ਵੰਡ ਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਸ੍ਰੀ ਰਾਮ ਉਤਸਵ ਮਨਾਇਆ ਗਿਆ।
ਇਸ ਮੌਕੇ ਹਰਵਿੰਦਰ ਸਿੰਘ ਸੰਧੂ ਨੇ ਸਾਰਿਆਂ ਦੇ ਪਿਆਰੇ ਭਗਵਾਨ ਸ਼੍ਰੀ ਰਾਮ ਲੱਲਾ ਜੀ ਦੇ ਪ੍ਰਕਾਸ਼ ਪੁਰਬ ਦੀ ਸਭ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਅਭੁੱਲ ਪਲ ਜਿਸ ਨੂੰ ਦੇਖਣ ਲਈ ਸਾਡੇ ਪੁਰਖਿਆਂ ਦੀਆਂ ਅੱਖਾਂ ਤਰਸਦੀਆਂ ਸਨ, ਅੱਜ ਉਸ ਨੂੰ ਦੇਖਣ ਨੂੰ ਮਿਲ ਰਿਹਾ ਹੈ। ਸਦੀਆਂ ਬਾਅਦ ਅਸੀਂ ਸਭ ਨੇ ਇਸ ਨੂੰ ਸੱਚ ਹੁੰਦਾ ਦੇਖਿਆ ਹੈ। ਰਾਮ ਭਗਤਾਂ ਵਲੋੱ ਭਗਵਾਨ ਸ਼੍ਰੀ ਰਾਮ ਦੇ ਇਸ ਵਿਸ਼ਾਲ ਮੰਦਰ ਦੇ ਨਿਰਮਾਣ ਲਈ 500 ਤੋਂ ਵੱਧ ਸਾਲਾਂ ਤੋਂ ਲੜਾਈ ਲੜੀ ਹੈ ਅਤੇ ਅਣਗਿਣਤ ਜਾਨਾਂ ਕੁਰਬਾਨ ਕੀਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ‘ਚ ਭਾਜਪਾ ਦੀ ਸਰਕਾਰ ਸਮੇਂ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ‘ਚ ਅਯੁੱਧਿਆ ‘ਚ ਸ਼ਾਨਦਾਰ ਮੰਦਰ ਦੀ ਉਸਾਰੀ ਦਾ ਕੰਮ ਸ਼ੁਰੂ ਹੋਇਆ ਸੀ ਅਤੇ ਅੱਜ ਅਸੀਂ ਸਾਰੇ ਇਸ ਸੁਨਹਿਰੀ ਦੇ ਗਵਾਹ ਬਣ ਗਏ ਹਾਂ।
ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿਰੋਧੀ, ਹਿੰਦੂ ਵਿਰੋਧੀ ਅਤੇ ਸਨਾਤਨ ਵਿਰੋਧੀ ਹੈ। ਪੰਜਾਬ ਸਰਕਾਰ ਨੇ ਅੱਜ ਇਸ ਇਤਿਹਾਸਕ ਦਿਹਾੜੇ ‘ਤੇ ਪੰਜਾਬ ‘ਚ ਛੁੱਟੀ ਦਾ ਐਲਾਨ ਨਾ ਕਰਕੇ ਇਸ ਦਾ ਸਪੱਸ਼ਟ ਸਬੂਤ ਦਿੱਤਾ ਹੈ। ਪੰਜਾਬ ਵਿੱਚ ਅੱਜ 22 ਜਨਵਰੀ ਨੂੰ ਛੁੱਟੀ ਨਾ ਦੇ ਕੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਰੋੜਾਂ ਪੰਜਾਬੀ ਸਨਾਤੀ ਭੈਣ-ਭਰਾਵਾਂ ਅਤੇ ਬੱਚਿਆਂ ਨੂੰ ਇਸ ਇਤਿਹਾਸਕ ਪਲ ਦੇ ਗਵਾਹ ਹੋਣ ਤੋਂ ਰੋਕ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਦੇ ਦਿਲਾਂ ਵਿੱਚ ਸ਼੍ਰੀ ਰਾਮ, ਪ੍ਰੇਮ ਅਤੇ ਸ਼ਰਧਾ ਦੀ ਭਾਵਨਾ ਨੂੰ ਰੋਕਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੂਰਾ ਦੇਸ਼ ਇਸ ਸਾਲ ਦੀ ਦੂਜੀ ਦੀਵਾਲੀ ਮਨਾ ਰਿਹਾ ਹੈ ਤਾਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਦੀਆਂ ਖੁਸ਼ੀਆਂ ਨੂੰ ਭੰਗ ਕਰਨ ਦਾ ਕੰਮ ਕੀਤਾ ਹੈ, ਜਿਸ ਲਈ ਪੰਜਾਬ ਵਾਸੀ ਭਗਵੰਤ ਮਾਨ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸਲਿਲ ਕਪੂਰ ਤੇ ਸੰਜੀਵ ਕੁਮਾਰ, ਜ਼ਿਲ੍ਹਾ ਮੀਤ ਪ੍ਰਧਾਨ ਬਲਦੇਵ ਰਾਜ ਬੱਗਾ, ਅਨੁਜ ਸਿੱਕਾ, ਸੰਜੇ ਸ਼ਰਮਾ, ਸਰਬਜੀਤ ਸਿੰਘ ਸ਼ੰਟੀ, ਪਰਮਜੀਤ ਸਿੰਘ ਬੱਤਰਾ, ਮੋਹਿਤ ਮਹਾਜਨ, ਸੰਜੀਵ ਖੋਸਲਾ, ਮੀਨੂੰ ਸਹਿਗਲ, ਪਵਨ ਕੁਮਾਰ ਸ਼ਰਮਾ, ਨਰਿੰਦਰ ਗੋਲਡੀ , ਮਨਜੀਤ ਕੌਰ ਥਿੰਦ , ਕਪਿਲ ਸ਼ਰਮਾ , ਜੋਤੀ ਬਾਲਾ , ਸਵਿਤਾ ਮਹਾਜਨ , ਮਨੋਹਰ ਸਿੰਘ , ਰਮਨ ਸ਼ਰਮਾ , ਸਤਪਾਲ ਡੋਗਰਾ , ਰਾਜੀਵ ਭਗਤ , ਗੁਰਪ੍ਰਤਾਪ ਸਿੰਘ ਟਿੱਕਾ , ਅਜੈਬੀਰ ਪਾਲ ਸਿੰਘ ਰੰਧਾਵਾ , ਮਨੀਸ਼ ਸ਼ੂਰ , ਜ਼ਿਲ੍ਹਾ ਮੋਰਚਾ ਪ੍ਰਧਾਨ , ਜ਼ਿਲ੍ਹਾ ਸੈੱਲ ਪ੍ਰਧਾਨ, ਸਮੂਹ ਮੰਡਲ ਪ੍ਰਧਾਨ ਅਤੇ ਸੈਂਕੜੇ ਵਰਕਰ ਹਾਜ਼ਰ ਸਨ।