ਚੰਡੀਗੜ੍ਹ, 23 ਜਨਵਰੀ 2024- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ, ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਅਚਨਚੇਤੀ ਰਿਹਾਈ ਦੀ ਅਪੀਲ ਨੂੰ ਰੱਦ ਕਰਕੇ ਸਿੱਖ ਸੰਗਤ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ। ਸੁਖਬੀਰ ਕਿਹਾ ਕਿ, ਪ੍ਰੋ: ਭੁੱਲਰ ਦੀ ਸਿਹਤ ਖ਼ਰਾਬ ਹਾਲਤ ਦੇ ਬਾਵਜੂਦ 29 ਸਾਲਾਂ ਤੋਂ ਜੇਲ੍ਹ ਵਿੱਚ ਰੱਖ ਕੇ, ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਉਸ ਦੀ ਸ਼੍ਰੋਮਣੀ ਅਕਾਲੀ ਦਲ ਨਿਖੇਧੀ ਕਰਦਾ ਹੈ ਅਤੇ ਪੰਥ ਨੂੰ ਇਸ ਕੇਸ ਵਿੱਚ ਇਨਸਾਫ਼ ਦਿਵਾਉਣ ਲਈ ਇੱਕਜੁੱਟ ਹੋ ਕੇ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕਰਦਾ ਹੈ।