ਚੰਡੀਗੜ੍ਹ 23 ਜਨਵਰੀ 2024- ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਹੰਗਾਮਾ ਜਾਰੀ ਹੈ। ਮਾਮਲਾ ਹਾਈਕੋਰਟ ਪਹੁੰਚ ਚੁੱਕਿਆ ਹੈ। ਅੱਜ ਹਾਈਕੋਰਟ ਵਿਚ ਚੰਡੀਗੜ੍ਹ ਮੇਅਰ ਚੋਣ ਦੀ ਡੇਟ ਨੂੰ ਲੈ ਕੇ ਚੱਲ ਰਹੇ ਵਿਵਾਦ ਤੇ ਸੁਣਵਾਈ ਹੋਈ। ਕੋਰਟ ਨੇ ਚੰਡੀਗੜ੍ਹ ਪ੍ਰਸਾਸ਼ਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ, 26 ਜਨਵਰੀ ਕਾਰਨ ਪੁਲਿਸ ਬਲ ਤੇ ਪ੍ਰਸਾਸ਼ਨ ਵਿਅਸਤ ਹੈ, ਇਸ ਲਈ ਜੋ ਤਰੀਕ ਤੁਸੀਂ 6 ਫਰਵਰੀ ਦੀ ਦਿੱਤੀ ਹੈ, ਉਹ ਸਹੀ ਨਹੀਂ।
ਹਾਈਕੋਰਟ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਦੀ ਇਹ ਦਲੀਲ ਕਿ ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚੋਣਾਂ ਕਰਵਾਉਣ ਲਈ ਅਨੁਕੂਲ ਨਹੀਂ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ਭਲਕੇ ਕੇਸ ਦਾ ਮੈਰਿਟ ‘ਤੇ ਫੈਸਲਾ ਕੀਤਾ ਜਾਵੇਗਾ।