ਬੀਜਿੰਗ, 23 ਜਨਵਰੀ -ਚੀਨ ਦੇ ਪੱਛਮੀ ਸ਼ਿਨਜਿਆਂਗ ਖੇਤਰ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੀਤੀ ਦੇਰ ਰਾਤ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਵਿੱਚ 6 ਵਿਅਕਤੀ ਜ਼ਖ਼ਮੀ ਹੋ ਗਏ ਅਤੇ 120 ਤੋਂ ਵੱਧ ਘਰ ਨੁਕਸਾਨੇ ਗਏ। 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ ਅਤੇ 4 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਸ ਤੋਂ ਇਲਾਵਾ 47 ਘਰ ਢਹਿ-ਢੇਰੀ ਹੋ ਗਏ, 78 ਮਕਾਨ ਨੁਕਸਾਨੇ ਗਏ ਅਤੇ ਕੁਝ ਖੇਤੀਬਾੜੀ ਇਮਾਰਤਾਂ ਢਹਿ ਗਈਆਂ। ਚੀਨ ਦੇ ਭੂਚਾਲ ਨੈਟਵਰਕ ਕੇਂਦਰ ਦੇ ਹਵਾਲੇ ਨਾਲ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ 2 ਵਜੇ ਅਕਸੂ ਸੂਬੇ ਦੀ ਵੁਸ਼ੂ ਕਾਊਂਟੀ ਵਿੱਚ ਆਇਆ। ਜ਼ਿਕਰਯੋਗ ਹੈ ਕਿ ਗੁਆਂਢੀ ਕਿਰਗਿਸਤਾਨ ਅਤੇ ਕਜ਼ਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।