ਚੰਡੀਗੜ੍ਹ, 24 ਜਨਵਰੀ, 2024: ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪੰਜਾਬ ਕਾਂਗਰਸ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੀ ਐਮ ਚਰਨਜੀਤ ਸਿੰਘ ਚੰਨੀ, ਅਬਿੰਕਾ ਸੋਨੀ, ਸੁਖਵਿੰਦਰ ਸਿੰਘ ਰੰਧਾਵਾ, ਨਵਜੋਤ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਨੀਸ਼ ਤਿਵਾੜੀ, ਮਹਿੰਦਰ ਸਿੰਘ ਕੇ.ਪੀ., ਰਾਜਿੰਦਰ ਕੌਰ ਭੱਠਲ, ਵਿਜੇ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ, ਰਵਨੀਤ ਸਿੰਘ ਬਿੱਟੂ, ਕੁਲਜੀਤ ਸਿੰਘ ਨਾਗਰਾ, ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਵੀ 27 ਮੈਂਬਰੀ ਕਮੇਟੀ ਵਿਚ ਸ਼ਾਮਲ ਕੀਤੇ ਗਏ ਹਨ।
















