ਸੁਲਤਾਨਪੁਰ ਲੋਧੀ 24 ਜਨਵਰੀ 2024 : ਸੰਯੁਕਤ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ 26 ਜਨਵਰੀ ਦੇ ਦਿਹਾੜੇ ਮੌਕੇ ਵਿਸ਼ਾਲ ਟ੍ਰੈਕਟਰ ਮਾਰਚ ਕੱਢਣ ਦੀ ਤਿਆਰੀ ਸਬੰਧੀ ਜਨ ਸੰਪਰਕ ਮੁਹਿੰਮ ਲਗਾਤਾਰ ਪਿੰਡ ਪਿੰਡ ਚਲਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਇਸ ਮਾਰਚ ਸਬੰਧੀ ਲਾਮਬੰਦ ਕੀਤਾ ਜਾ ਰਿਹਾ ਹੈ ।
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ,ਮਾ ਚਰਨ ਸਿੰਘ ਕੁਲ ਹਿੰਦ ਕਿਸਾਨ ਸਭਾ , ਮੁਕੰਦ ਸਿੰਘ ਨੇ ਦੱਸਿਆ ਕਿ ਇਹ ਵਿਸ਼ਾਲ ਟ੍ਰੈਕਟਰ ਮਾਰਚ ਹਲਕਾ ਸੁਲਤਾਨਪੁਰ ਲੋਧੀ ,ਕਪੂਰਥਲਾ ਦੇ ਸਮੁੱਚੇ ਇਲਾਕੇ ਵਿੱਚੋਂ ਕੱਢਿਆ ਜਾ ਰਿਹਾ ਹੈ ਅਤੇ ਦਾਣਾ ਮੰਡੀ ਕਪੂਰਥਲਾ ਵਿਖੇ 12 ਵਜੇ ਪਹੁੰਚਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾ ਹਲਕੇ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਇਸ ਟ੍ਰੈਕਟਰ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਰੋਸ ਮਾਰਚ ਰਾਹੀਂ ਜਗਾਇਆ ਜਾ ਸਕੇ। ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਇਸ ਟਰੈਕਟਰ ਮਾਰਚ ਵਿੱਚ ਸ਼ਮੂਲੀਅਤ ਕਰਨਗੇ ਅਤੇ ਇਸ ਨੂੰ ਕਾਮਯਾਬ ਬਣਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਣ ਸਿੰਘ ਕਰਮਜੀਤਪੁਰ, ਜੋਗਿੰਦਰ ਸਿੰਘ ਥਿੰਦ ਸਰਪੰਚ ,ਲਵਪ੍ਰੀਤ ਸਿੰਘ ,ਵਿਜੈ ਪ੍ਰਤਾਪ ਸਿੰਘ, ਗੁਰਜੋਤ ਸਿੰਘ, ਗੁਰਦਿਆਲ ਸਿੰਘ ,ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ।