ਆਸਟ੍ਰੇਲੀਆ, 25 ਜਨਵਰੀ 2024- ਆਸਟ੍ਰੇਲੀਆ ਦੇ ਫਿਲਿਪ ਆਈਲੈਂਡ ‘ਚ ਡੁੱਬਣ ਕਾਰਨ ਚਾਰ ਪੰਜਾਬੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਵਿਕਟੋਰੀਆ ਦੇ ਫਿਲਿਪ ਆਈਲੈਂਡ ‘ਚ ਬੁੱਧਵਾਰ ਨੂੰ ਵਾਪਰੀ। ਮ੍ਰਿਤਕਾ ਦੀ ਪਛਾਣ ਰੀਮਾ ਸੋਂਧੀ ਪਤਨੀ ਸੰਜੀਵ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕਾ ਦੇ ਤਿੰਨ ਜੀਆਂ ਦੀ ਵੀ ਹਾਦਸੇ ਵਿਚ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਿਕ, ਐਮਰਜੈਂਸੀ ਸੇਵਾਵਾਂ ਨੂੰ ਬੁੱਧਵਾਰ ਦੁਪਹਿਰ ਕਰੀਬ 3.30 ਵਜੇ ਨਿਊਹੈਵਨ ਨੇੜੇ ਚਾਰ ਲੋਕਾਂ ਦੇ ਪਾਣੀ ‘ਚ ਡੁੱਬਣ ਦੀ ਸੰਭਾਵਨਾ ਦੀ ਸੂਚਨਾ ਮਿਲੀ।
ਸਟੇਟ ਏਜੰਸੀ ਦੇ ਕਮਾਂਡਰ ਕੇਨ ਟ੍ਰੇਲੋਅਰ ਨੇ ਕਿਹਾ, “ਲਾਈਫ ਸੇਵਿੰਗ ਵਿਕਟੋਰੀਆ ਨੂੰ ਫਿਲਿਪ ਟਾਪੂ ‘ਤੇ ਜੰਗਲ ਗੁਫਾਵਾਂ ਦੇ ਸਮੁੰਦਰੀ ਖੇਤਰ ਵਿੱਚ ਬਿਪਤਾ ਵਿੱਚ ਫਸੇ ਚਾਰ ਲੋਕਾਂ ਦੀ ਸਹਾਇਤਾ ਲਈ ਬੁਲਾਇਆ ਗਿਆ ਸੀ।” ਡਿਊਟੀ ‘ਤੇ ਨਾ ਹੋਣ ਦੇ ਬਾਵਜੂਦ, ਸਾਡੇ ਲਾਈਫਗਾਰਡਾਂ ਨੇ ਉਨ੍ਹਾਂ ਵਿੱਚੋਂ ਤਿੰਨ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਅਤੇ ਸਾਡੀ ਇੱਕ ਬਚਾਅ ਕਿਸ਼ਤੀ ਨੇ ਪਾਣੀ ਵਿੱਚੋਂ 1 ਵਿਅਕਤੀ ਨੂੰ ਵੀ ਬਾਹਰ ਕੱਢਿਆ।
ਭਾਰਤੀ ਹਾਈ ਕਮਿਸ਼ਨ ਨੇ ਕਿਹਾ, “ਆਸਟ੍ਰੇਲੀਆ ਦੇ ਫਿਲਿਪ ਆਈਲੈਂਡ ‘ਚ ਡੁੱਬਣ ਨਾਲ ਚਾਰ ਭਾਰਤੀਆਂ ਦੀ ਮੌਤ ਹੋ ਗਈ। ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ।