• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮੀਤ ਹੇਅਰ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

Asli Punjabi by Asli Punjabi
January 26, 2024
in Top Stories
0
ਮੀਤ ਹੇਅਰ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
587
SHARES
3.3k
VIEWS
Share on FacebookShare on TwitterShare on Whatsapp

ਫ਼ਿਰੋਜ਼ਪੁਰ , 26 ਜਨਵਰੀ 2024 : ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਪ੍ਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਉੱਠਾਏ ਗਏ ਹਨ ਅਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਵੰਡ ਕੀਤੀ ਗਈ ਹੈ। ਜੇਤੂ ਖਿਡਾਰੀਆਂ ਨੂੰ 22 ਮਹੀਨਿਆਂ ਦੌਰਾਨ 70 ਕਰੋੜ ਰੁਪਏ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ ਕੋਚਾਂ ਦੀਆਂ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾਂ ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਦੇਸ਼ ਦਾ ਮੁੜ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਹੈ ਅਤੇ ਖਿਡਾਰੀਆਂ ਨੂੰ ਤਿਆਰੀ ਲਈ ਨਕਦ ਇਨਾਮ ਰਾਸ਼ੀ ਅਤੇ ਫਿਰ ਤਮਗਾ ਜਿੱਤਣ ਤੇ ਇਨਾਮ ਰਾਸ਼ੀ ਅਤੇ ਨੌਕਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 58 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਨੇ ਵੀ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ।ਇਸ ਮੌਕੇ ਉਨ੍ਹਾਂ ਨੇ ਸੁਪਰ 100 ਸਕੀਮ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ ਜ਼ਿਲ੍ਹੇ ਦੇ 100 ਉਭਰਦੇ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਅੰਤਰ-ਰਾਸ਼ਟਰੀ ਪੱਧਰ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਵੀ ਕੀਤਾ ਤੇ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਸਮੇਤ ਫਿਰੋਜ਼ਸ਼ਾਹ, ਮੁੱਦਕੀ, ਸਭਰਾਵਾਂ, ਸਾਰਾਗੜ੍ਹੀ ਸਮੇਤ ਹੋਰ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਯੋਗ ਕਦਮ ਚੁੱਕੇ ਗਏ ਹਨ ਤਾਂ ਜੋ ਦੂਰ-ਦੁਰਾਡੇ ਤੋਂ ਲੋਕ ਇਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਜਾਣੂ ਹੋ ਸਕਣ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਲੀਡ ਬੈਂਕ ਅਤੇ ਨਗਰ ਕੌਂਸਲ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਇਤਿਹਾਸਕ ਦਿਹਾੜੇ ਤੇ ਜ਼ਿਲ੍ਹਾ ਰੈੱਡ ਕਰਾਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ, ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਯੂਥ ਕਲੱਬਾਂ, ਖਿਡਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਵੀ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਯਾਦਗਾਰਾਂ ਤੇ ਫੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ।

Previous Post

ਸੰਯੁਕਤ ਕਿਸਾਨ ਮੋਰਚਾ ਵਲੋਂ ਕਢਿਆ ਗਿਆ ਟਰੈਕਟਰ ਮਾਰਚ

Next Post

ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

Recommended

ਵਿੱਤ ਮੰਤਰੀ ਵਲੋਂ ਐਲਾਨਿ ਆ ਆਰਥਿਕ ਪੈਕੇਜ ਇਕ ਹੋਰ ਧੋਖਾ : ਰਾਹੁਲ ਗਾਂਧੀ

ਵਿੱਤ ਮੰਤਰੀ ਵਲੋਂ ਐਲਾਨਿ ਆ ਆਰਥਿਕ ਪੈਕੇਜ ਇਕ ਹੋਰ ਧੋਖਾ : ਰਾਹੁਲ ਗਾਂਧੀ

June 30, 2021
ਵਿਸ਼ਾਖਾਪਟਨਮ ਵਿੱਚ ਆਟੋ ਅਤੇ ਟਰੱਕ ਦੀ ਟੱਕਰ ਵਿੱਚ 8 ਸਕੂਲੀ ਬੱਚੇ ਜ਼ਖ਼ਮੀ

ਵਿਸ਼ਾਖਾਪਟਨਮ ਵਿੱਚ ਆਟੋ ਅਤੇ ਟਰੱਕ ਦੀ ਟੱਕਰ ਵਿੱਚ 8 ਸਕੂਲੀ ਬੱਚੇ ਜ਼ਖ਼ਮੀ

November 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In