ਚੰਡੀਗੜ੍ਹ, 29 ਜਨਵਰੀ 2024- ਭਾਜਪਾ ਦੇ ਸੀਨੀਅਰ ਲੀਡਰ ਅਤੇ ਦੋ ਵਾਰ ਵਿਧਾਇਕ ਰਹੇ ਅਰਵਿੰਦ ਖੰਨਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਤਲਬ ਕੀਤਾ ਹੈ। ਐਚਟੀ ਦੀ ਖ਼ਬਰ ਦੇ ਮੁਤਾਬਿਕ, ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਨਵਰੀ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਖੰਨਾ ਨੂੰ 30 ਜਨਵਰੀ ਨੂੰ ਈਡੀ ਨੇ ਤਲਬ ਕੀਤਾ ਹੈ। ਉਹ ਇਸ ਸਮੇਂ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਹਨ। ਜਾਣਕਾਰੀ ਅਨੁਸਾਰ ਖੰਨਾ ਨੂੰ ਸਭ ਤੋਂ ਪਹਿਲਾਂ 6 ਜਨਵਰੀ ਨੂੰ ਜਾਰੀ ਸੰਮਨ ਰਾਹੀਂ 15 ਜਨਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਹ ਸੰਮਨ ਈਡੀ ਦੇ ਸਹਾਇਕ ਡਾਇਰੈਕਟਰ ਦੀਪਕ ਕੁਮਾਰ ਵੱਲੋਂ ਜਾਰੀ ਕੀਤੇ ਗਏ ਸਨ।