ਨਵੀਂ ਦਿੱਲੀ, 1 ਫਰਵਰੀ, 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਪੇਸ਼ ਕੀਤੇ ਆਪਣੇ ਅੰਤਰਿਮ ਬਜਟ ਵਿਚ ਇਨਕਮ ਟੈਕਸ ਸਲੈਬਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਤੇ 7 ਲੱਖ ਰੁਪਏ ਤੱਕ ਦੀ ਆਮਦਨ ’ਤੇ ਕੋਈ ਟੈਕਸ ਨਹੀਂ ਲੱਗੇਗਾ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਇਨਕਮ ਟੈਕਸ ਰਿਟਰਨ ਭਰਨ ਵਾਲਿਆਂ ਦੀ ਗਿਣਤੀ 2.5 ਗੁਣਾ ਵੱਧ ਗਈ ਹੈ।