ਨਵੀਂ ਦਿੱਲੀ, 2 ਫਰਵਰੀ, 2024: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ 2 ਫਰਵਰੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਪੇਸ਼ ਹੋਣ ਵਾਸਤੇ ਪੰਜਵਾਂ ਸੰਮਨ ਜਾਰੀ ਕੀਤਾ ਗਿਆ ਹੈ। ਆਪ ਵੱਲੋਂ ਅੱਜ ਕੌਮੀ ਰਾਜਧਾਨੀ ਵਿਚ ਰੋਸ ਪ੍ਰਦਰਸ਼ਨ ਰੱਖਿਆ ਗਿਆ ਹੈ। ਸੰਭਾਵਨਾ ਹੈ ਕਿ ਕੇਜਰੀਵਾਲ ਅੱਜ ਵੀ ਈ ਡੀ ਅੱਗੇ ਪੇਸ਼ ਨਹੀਂ ਹੋਣਗੇ।