ਚੰਡੀਗੜ੍ਹ, 2 ਫਰਵਰੀ, 2024: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਇਕ ਹੋਰ ਗੀਤ ਅੱਜ 2 ਫਰਵਰੀ ਨੂੰ ਸਵੇਰੇ 10.00 ਵਜੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗਾਣਾ ਹੈ। ਇਸ ਤੋਂ ਪਹਿਲਾਂ ਦੀਵਾਲੀ ਵਾਲੇ ਦਿਨ ਉਸਦਾ ਗਾਣਾ ਵਾਚ ਆਊਟ ਰਿਲੀਜ਼ ਕੀਤਾ ਗਿਆ ਸੀ। ਹਰ ਵਾਰ ਵਾਂਗੂ ਉਸਦੇ ਗਾਣਿਆਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
















