ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਵਾਸੀਆਂ ਪ੍ਰਤੀ ਵਚਨਬੱਧਤਾ ਦੇ ਤਹਿਤ, ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਦਵਾਈਆਂ ਅਤੇ ਐਕਸ ਰੇਅ ਅਤੇ ਅਲਟਰਾਸਾਊੰਡ ਸੇਵਾਵਾਂ ਦੀ ਜਾਂਚ ਕਰਨ ਲਈ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 26 ਜਨਵਰੀ ਤੋਂ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਦਵਾਈਆਂ, ਐਕਸ ਰੇਅ ਅਤੇ ਅਲਟਰਾਸਾਊੰਡ ਦੀ ਸਹੂਲਤ ਦੇ ਐਲਾਨ ਤੋਂ ਬਾਅਦ ਮੁੱਖ ਸਕੱਤਰ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈ ਰਹੇ ਹਨ।