• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਈਰਾਨ ਦਾ ਵਫ਼ਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ

Asli Punjabi by Asli Punjabi
February 6, 2024
in Top Stories
0
ਈਰਾਨ ਦਾ ਵਫ਼ਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ
585
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 6 ਫ਼ਰਵਰੀ 2024-ਇਰਾਨ ਤੋਂ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕੇਂਦਰੀ ਸਿੱਖ ਅਸਥਾਨ ਦੇ ਦਰਸ਼ਨ ਕੀਤੇ। ਇਸ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਵੀ ਕੀਤੀ।

ਇਰਾਨ ਤੋਂ ਆਏ ਇਸ ਵਫ਼ਦ ਵਿੱਚ ਅਲ-ਮੁਸਤਫ਼ਾ ਅੰਤਰਰਾਸ਼ਟਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਲੀ ਅੱਬਾਸੀ, ਯੂਨੀਵਰਸਿਟੀ ਦੇ ਭਾਰਤ ਵਿੱਚ ਮੁੱਖ ਪ੍ਰਤੀਨਿਧੀ ਡਾ. ਰਜ਼ਾ ਸ਼ੇਕਰੀ, ਡਾ. ਅੱਬਾਸੀ ਦੇ ਨਿਜੀ ਸਹਾਇਕ ਡਾ. ਮੁਰਤਜ਼ਾ ਸ਼ਾਨੀ, ਯੂਨਵਰਸਿਟੀ ਦੇ ਡਿਪਟੀ (ਅੰਤਰਰਾਸ਼ਟਰੀ) ਡਾ. ਅਥਰ ਜਾਫ਼ਰੀ, ਦਿੱਲੀ ਯੂਨੀਵਰਸਿਟੀ ਤੋਂ ਡਾ. ਅਲੀ ਅਕਬਰ ਸ਼ਾਹ, ਸ਼ਾਮਲ ਸਨ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਦੇ ਕਨਵੀਨਰ ਸ. ਰਜਿੰਦਰ ਸਿੰਘ ਵਿਰਾਸਤ ਵੀ ਮੌਜੂਦ ਰਹੇ। ਈਰਾਨ ਦੇ ਵਫ਼ਦ ਨੇ ਸਿੱਖ ਆਗੂਆਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਈਰਾਨ ਆ ਕੇ ਉਥੇ ਮੌਜੂਦ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਦਿੱਤਾ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਫ਼ਦ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨ ਦਿੱਤਾ ਗਿਆ।

ਵਫ਼ਦ ਨਾਲ ਮੁਲਾਕਾਤ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਈਰਾਨ ਦਾ ਇਹ ਵਫ਼ਦ ਉਥੋਂ ਦੀ ਯੂਨੀਵਰਸਿਟੀ ਦੇ ਨਾਲ ਸਬੰਧਤ ਸੀ, ਜਿਨ੍ਹਾਂ ਨਾਲ ਵੱਖ-ਵੱਖ ਖੇਤਰਾਂ ਵਿਚ ਸਾਂਝੇ ਯਤਨਾਂ ਤਹਿਤ ਕਾਰਜ ਕਰਨ ਦੀ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜੋ ਵੀ ਯੋਗ ਸੰਭਾਵਨਾਵਾਂ ਹੋਣਗੀਆਂ ਉਨ੍ਹਾਂ ’ਤੇ ਕਾਰਜ ਕਰਨ ਲਈ ਵਿਚਾਰ ਅੱਗੇ ਵਧਾਈ ਜਾਵੇਗੀ।

ਵਫ਼ਦ ਆਗੂ ਵਾਈਸ ਚਾਂਸਲਰ ਡਾ. ਅਲੀ ਅੱਬਾਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੇ ਹੋਰ ਧਰਮਾਂ ਸਮੇਤ ਸਿੱਖਾਂ ਨਾਲ ਵੀ ਈਰਾਨੀਆਂ ਦੀ ਆਪਸੀ ਸਾਂਝ ਹੈ, ਇਸ ਲਈ ਕਈ ਖੇਤਰਾਂ ਜਿਵੇਂ ਕਿ ਧਰਮ ਇਤਿਹਾਸ, ਫਾਰਸੀ ਭਾਸ਼ਾ, ਸਿੱਖਿਆ, ਸੱਭਿਆਚਾਰ ਆਦਿ ਵਿਚ ਸਾਂਝੇ ਯਤਨਾਂ ਨਾਲ ਵੱਖ-ਵੱਖ ਕਾਰਜ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ ਅਤੇ ਇਥੇ ਦਰਸ਼ਨ ਕਰਕੇ ਬਹੁਤ ਚੰਗਾ ਮਹਿਸੂਸ ਹੋਇਆ ਹੈ। ਇਸ ਮੌਕੇ ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਯੁਵਰਾਜ ਸਿੰਘ, ਸ. ਅਜੀਤ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਆਦਿ ਮੌਜੂਦ ਸਨ।

Previous Post

ਪ੍ਰੋਫੈਸਰ ਦੀ ਨੌਕਰੀ ਛੱਡ ਸ਼ੁਰੂ ਕੀਤਾ ਨੌਜਵਾਨ ਨੇ ਫਾਸਟਫ਼ੂਡ ਦਾ ਫ਼ੂਡ ਟਰੱਕ

Next Post

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

Recommended

ਅਮਰੀਕੀ ਰਾਸ਼ਟਰਪਤੀ ਬਾਇਡਨ ਦੇ ਵਾਹਨ ਨੂੰ ਕਾਰ ਨੇ ਮਾਰੀ ਟੱਕਰ

ਅਮਰੀਕੀ ਰਾਸ਼ਟਰਪਤੀ ਬਾਇਡਨ ਦੇ ਵਾਹਨ ਨੂੰ ਕਾਰ ਨੇ ਮਾਰੀ ਟੱਕਰ

December 18, 2023
ਅਮਰੀਕਾ : ਭਿਆਨਕ ਜੰਗਲੀ ਅੱਗ ਕਾਰਨ 35 ਮੌਤਾਂ, 6.7 ਮਿਲੀਅਨ ਏਕੜ ਸੜਕੇ ਸਵਾਹ

ਅਮਰੀਕਾ : ਭਿਆਨਕ ਜੰਗਲੀ ਅੱਗ ਕਾਰਨ 35 ਮੌਤਾਂ, 6.7 ਮਿਲੀਅਨ ਏਕੜ ਸੜਕੇ ਸਵਾਹ

September 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In