ਚੰਡੀਗੜ੍ਹ, 6 ਫਰਵਰੀ 2024- ਪੰਜਾਬ ਪੁਲਿਸ ਦੀ ਸਾਬਕਾ ਲੇਡੀ ਡੀਐਸਪੀ ਰਾਕਾ ਗੇਰਾ ਨੂੰ ਅਦਾਲਤ ਨੇ ਰਿਸ਼ਵਤ ਦੇ ਇਕ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ 7 ਫਰਵਰੀ ਨੂੰ ਸਜ਼ਾ ਬਾਰੇ ਆਪਣਾ ਫੈਸਲਾ ਸੁਣਾਏਗੀ।
ਮੁਹਾਲੀ ਦੇ ਮੁੱਲਾਂਪੁਰ ਵਾਸੀ ਬਿਲਡਰ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਸੀਬੀਆਈ ਨੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15, ਚੰਡੀਗੜ੍ਹ ਦੀ ਕੋਠੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਾਕਾ ਗੇਰਾ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ 13 ਸਾਲ ਪੁਰਾਣੇ ਮਾਮਲੇ ਵਿੱਚ ਮੁਜ਼ਰਮ ਕਰਾਰ ਦਿੱਤਾ ਹੈ। ਮੁਜ਼ਰਮ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਰਾਕਾ ਗੇਰਾ ਅਜੇ ਜ਼ਮਾਨਤ ‘ਤੇ ਸੀ।