ਸ਼ਿਮਲਾ, 6 ਫਰਵਰੀ – ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਰੁਕ ਗਿਆ ਹੈ, ਪਰ ਹੁਣ ਢਿੱਗਾਂ ਡਿੱਗਣ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਸ਼ਿਮਲਾ ਵਿੱਚ ਅੱਜ ਸਵੇਰੇ ਢਿੱਗਾਂ ਡਿੱਗਣ ਦੀ ਘਟਨਾ ਵਾਪਰੀ। ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਫਿਲਹਾਲ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ਼ਿਮਲਾ ਦੇ ਹਸਪਤਾਲ ਪਹੁੰਚਾਇਆ ਹੈ। ਦੂਜੇ ਪਾਸੇ ਘਟਨਾ ਵਾਲੀ ਥਾਂ ਤੇ ਹੋਰ ਮਜ਼ਦੂਰ ਕੰਮ ਕਰ ਰਹੇ ਹੋਣ ਦੀ ਸੂਚਨਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 6:15 ਵਜੇ ਸ਼ਿਮਲਾ ਦੇ ਜੰਗਾ ਮਾਰਗ ਤੇ ਅਸ਼ਵਨੀ ਖੱਡ ਵਿੱਚ ਇਹ ਢਿੱਗਾਂ ਡਿੱਗੀਆਂ। ਸ਼ਿਮਲਾ ਦੇ ਡੀਸੀ ਅਨੁਪਮ ਕਸ਼ਯਪ ਨੇ ਮੇਹਲੀ-ਜੰਗਾ ਰੋਡ ਤੇ ਢਿੱਗਾਂ ਡਿੱਗਣ ਦੀ ਘਟਨਾ ਦਾ ਜਾਇਜ਼ਾ ਲਿਆ ਅਤੇ ਹੋਰ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ, ਫਾਇਰ ਬ੍ਰਿਗੇਡ, ਐਸਡੀਆਰਐਫ ਅਤੇ ਹੋਮਗਾਰਡ ਦੀਆਂ ਟੀਮਾਂ ਬਚਾਅ ਕਾਰਜਾਂ ਲਈ ਮੌਕੇ ਤੇ ਪਹੁੰਚ ਗਈਆਂ। ਪੁਲੀਸ ਅਤੇ ਐਸਡੀਆਰਐਫ ਦੀ ਟੀਮ ਨੇ ਫਾਇਰ ਬ੍ਰਿਗੇਡ ਅਤੇ ਹੋਮ ਗਾਰਡ ਕਰਮਚਾਰੀਆਂ ਦੀ ਮਦਦ ਨਾਲ ਕਰੀਬ ਇੱਕ ਘੰਟੇ ਵਿੱਚ ਲਾਸ਼ਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ। ਮ੍ਰਿਤਕਾਂ ਦੀ ਪਛਾਣ ਅਤੇ ਰਾਜੇਸ਼ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਅੰਤਰਿਮ ਰਾਹਤ ਪ੍ਰਦਾਨ ਕੀਤੀ ਹੈ।