• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜ਼ਿਲਾ ਮੈਜਿਸਟਰੇਟ ਵੱਲੋਂ 31 ਜੁਲਾਈ 2020 ਤੱਕ ਅਨਲੋਕ-2 ਖੋਲਣ ਸਬੰਧੀ ਨਵੇਂ ਹੁਕਮ ਜਾਰੀ

Asli Punjabi by Asli Punjabi
July 2, 2020
in Punjab
0
ਜ਼ਿਲਾ ਮੈਜਿਸਟਰੇਟ ਵੱਲੋਂ 31 ਜੁਲਾਈ 2020 ਤੱਕ ਅਨਲੋਕ-2 ਖੋਲਣ ਸਬੰਧੀ ਨਵੇਂ ਹੁਕਮ ਜਾਰੀ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਫ਼ਾਜ਼ਿਲਕਾ, 2 ਜੁਲਾਈ-ਜ਼ਿਲਾ ਮੈਜਿਸਟੇ੍ਰਟ ਸ .ਅਰਵਿੰਦ ਪਾਲ ਸਿੰਘ ਸੰਧੂ ਨੇ ਫੋਜ਼ਧਾਰੀ ਜਾਬਤਾ ਸੰਘਤਾ ਦੀ ਧਾਰਾ 144 ਦੇ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਗ੍ਰਹਿ ਮਾਮਲਿਆ ਵਿਭਾਗ ਦੇ ਪੱਤਰ ਅਨੁਸਾਰ ਜ਼ਿਲਾ ਫਾਜ਼ਿਲਕਾ ਅੰਦਰ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੰਟੇਨਮੇਂਟ ਜੋਨਾਂ ’ਚ ਲਾਕਡਾਉਣ ਜਾਰੀ ਰੱਖਦੇ ਹੋਏ 31 ਜੁਲਾਈ 2020 ਤੱਕ ਕੰਟੇਨਮੇਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਅਨਲੋਕ-2 ਖੋਲਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਕੰਟੇਨਮੇਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ ਤੇ ਡਿਸਟੈਂਸ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਆਗਿਆ ਜਾਰੀ ਰਹੇਗੀ। ਉਨਾਂ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰ ਮੁਤਾਬਕ ਕਰਮਚਾਰੀਆਂ ਤੇ ਸਿਖਲਾਈ ਵਿਭਾਗ ਅਨੁਸਾਰ ਸਿਖਲਾਈ ਸੰਸਥਾਵਾਂ ਨੂੰ 15 ਜੁਲਾਈ 2020 ਤੋਂ ਬਾਅਦ ਐਸ.ਓ.ਪੀਜ ਨਾਲ ਚਲਾਇਆ ਜਾਵੇਗਾ। ਐਮ.ਐਚ.ਏ.ਵੱਲੋਂ ਪਰਮਿਟ ਯਾਤਰੀਆਂ ਨੂੰ ਛੱਡ ਕੇ ਮੁਸਾਫਰਾਂ ਦੀ ਅੰਤਰਰਾਸ਼ਟਰੀ ਹਫਾਈ ਯਾਤਰਾ ਬੰਦ ਰਹੇਗੀ। ਮੈਟਰੋ ਰੇਲ, ਸਿਨੇਮਾ ਹਾਲ, ਜ਼ਿਮਨੇਜ਼ੀਅਮ, ਸਵਿੰਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅੰਸੈਬਲੀ ਹਾਲ ਅਤੇ ਹੋਰ ਅਜਿਹੀਆਂ ਹੋਰ ਥਾਵਾਂ ਸ਼ਾਮਲ ਹਨ ’ਤੇ ਪਾਬੰਦੀ ਹੋਵੇਗੀ। ਉਨਾਂ ਦੱਸਿਆ ਕਿ ਸਮਾਜਿਕ/ਰਾਜਨੀਤਕ/ਖੇਡਾਂ/ਮਨੋਰੰਜਨ/ਅਕਾਦਮਿਕ/ਸਭਿਆਚਾਰਕ/ਧਾਰਮਿਕ ਸਮਾਗਮਾਂ ਅਤੇ ਹੋਰ ਇਕੱਠ ਕਰਨ ਦੀ ਆਗਿਆ ਨਹੀਂ ਹੋਵੇਗੀ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਸਾਰੇ ਗੈਰ ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ’ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰੋਕ ਰਹੇਗੀ। ਹਾਲਾਂਕਿ ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ’ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।
ਇਸ ਤੋਂ ਇਲਾਵਾ ਯਾਤਰੀ ਰੇਲ ਗੱਡੀਆਂ ਅਤੇ ਸ਼੍ਰਮਿਕ ਵਿਸ਼ੇਸ਼ ਰੇਲ ਗੱਡੀਆਂ, ਘਰੇਲੂ ਹਵਾਈ ਯਾਤਰਾ, ਦੇਸ਼ ਤੋਂ ਬਾਹਰ ਫਸੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਨਿਸ਼ਾਨਦੇਹੀ ਤੇ ਭਾਰਤੀ ਸਮੁੰਦਰੀ ਯਾਤਰੀਆਂ ਦੇ ਸਾਈਨ ਆਨ ਅਤੇ ਸਾਈਨ ਆਫ ਐਸ.ਓ.ਪੀਜ਼ ਅਨੁਸਾਰ ਨਿਯਮਤ ਕੀਤੇ ਜਾ ਸਕਦੇ ਹਨ। ਉਨਾਂ ਕਿਹਾ ਕਿ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਹਿ ਰੋਗ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਅਤੇ ਸਿਹਤ ਦੇ ਉਦੇਸ਼ਾਂ ਨੂੰ ਛੱਡ ਕੇ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਉਹਨਾਂ ਕਿਹਾ ਕਿ ਵਿਆਹ ਨਾਲ ਜੁੜੇ ਇਕੱਠਾਂ ਵਿਚ ਮਹਿਮਾਨਾਂ ਦੀ ਗਿਣਤੀ 50 ਤੋਂ ਵੱਧ ਨਾ ਹੋਵੇ ਅਤੇ ਅੰਤਿਮ ਸੰਸਕਾਰ / ਅੰਤਮ ਰਸਮਾਂ ਵਿਚ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਾ ਹੋਵੇ। ਜਨਤਕ ਥਾਵਾਂ ਤੇ ਥੁੱਕਣਾ ਪੂਰੀ ਤਰਾਂ ਵਰਜਿਤ ਹੈ ਅਤੇ ਜੁਰਮਾਨੇ ਨਾਲ ਸਜ਼ਾ ਯੋਗ ਹੈ। ਜਨਤਕ ਥਾਵਾਂ ’ਤੇ ਸ਼ਰਾਬ, ਪਾਨ, ਗੁਟਕਾ, ਤੰਬਾਕੂ ਆਦਿ ਦੀ ਵਰਤੋਂ ਵਰਜਿਤ ਹੈ। ਹਾਲਾਂਕਿ, ਇਨਾਂ ਚੀਜ਼ਾਂ ਦੀ ਵਿਕਰੀ ’ਤੇ ਕੋਈ ਰੋਕ ਨਹੀਂ ਹੋਵੇਗੀ।
ਉਨਾਂ ਦੱਸਿਆ ਕਿ ਪੂਜਾ ਸਥਾਨ / ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲੇ ਰਹਿਣਗੇ। ਪੂਜਾ ਦੇ ਸਮੇਂ ਵੱਧ ਤੋਂ ਵੱਧ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ ਅਤੇ ਇਸ ਲਈ ਪੂਜਾ ਦਾ ਸਮਾਂ ਉਸ ਅਨੁਸਾਰ ਨਿਯਤ ਕੀਤਾ ਜਾਵੇ। ਇਨਾਂ ਥਾਵਾਂ ਦੇ ਪ੍ਰਬੰਧਨ, ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਆਗਿਆ ਹੈ। ਧਾਰਮਿਕ ਸਥਾਨ ਵੀ ਐਸ. ਓ. ਪੀ. ਮੁਤਾਬਕ ਕਾਰਜਸ਼ੀਲ ਹੋਣਗੇ।
ਇਸੇ ਤਰਾਂ ਰੈਸਟੋਰੈਂਟਾਂ ਨੂੰ 50% ਸਮਰੱਥਾ ਜਾਂ 50 ਮਹਿਮਾਨਾਂ ਨਾਲ ਰਾਤ ਦੇ 9 ਵਜੇ ਤੱਕ ਖੁੱਲਣ ਦੀ ਆਗਿਆ ਦਿੱਤੀ ਗਈ ਹੈ। ਜੇਕਰ ਰੈਸਟੋਰੈਂਟ ਵਿਚ ਆਬਕਾਰੀ ਵਿਭਾਗ ਦੀ ਮਨਜ਼ੂਰੀ ਹੋਵੇ ਤਾਂ ਸ਼ਰਾਬ ਵਰਤਾਈ ਜਾ ਸਕਦੀ ਹੈ । ਹਾਲਾਂਕਿ, ਬਾਰਾਂ ਬੰਦ ਰਹਿਣਗੀਆਂ। ਪ੍ਰਬੰਧਨ ਐਸਓਪੀਜ਼ ਦੀ ਪਾਲਣਾ ਕਰੇਗਾ।
ਉਹਨਾਂ ਅੱਗੇ ਕਿਹਾ ਕਿ ਹੋਟਲਾਂ ਵਿੱਚ ਰੈਸਟੋਰੈਂਟਾਂ ਨੂੰ ਬੁਫ਼ੇ ਸਮੇਤ ਖਾਣਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿੱਚ ਉਨਾਂ ਦੇ ਬੈਠਣ ਦੀ ਸਮਰੱਥਾ ਦਾ 50% ਜਾਂ 50 ਮਹਿਮਾਨ, ਜੋ ਵੀ ਘੱਟ ਹੋਵੇ, ਦੀ ਆਗਿਆ ਹੋਵੇਗੀ। ਇਹ ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲੇ ਰਹਿਣਗੇ ਪਰ ਹੋਟਲ ਦੇ ਮਹਿਮਾਨਾਂ ਅਤੇ ਬਾਹਰੋਂ ਆਏ ਵਿਅਕਤੀਆਂ ਲਈ ਰਾਤ 9 ਵਜੇ ਤੱਕ ਦਾ ਸਮਾਂ ਹੋਵੇਗਾ। ਬਾਰ ਬੰਦ ਰਹਿਣਗੇ। ਹਾਲਾਂਕਿ, ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਸ਼ਰਾਬ ਕਮਰਿਆਂ ਅਤੇ ਰੈਸਟੋਰੈਂਟਾਂ ਵਿੱਚ ਵਰਤਾਈ ਜਾ ਸਕਦੀ ਹੈ।
ਰਾਤ ਦਾ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਅਕਤੀਆਂ ਨੂੰ ਸਿਰਫ਼ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੀ ਗਤੀਵਿਧੀ ਕਰਨ ਦੀ ਆਗਿਆ ਹੋਵੇਗੀ। ਮਹਿਮਾਨਾਂ ਨੂੰ ਫਲਾਇਟ/ਰੇਲ ਰਾਹੀਂ ਉਨਾਂ ਦੇ ਯਾਤਰਾ ਦੇ ਕਾਰਜਕ੍ਰਮ ਦੇ ਅਧਾਰ ‘ਤੇ ਰਾਤ 10 ਵਜੇ ਤੋਂ 5 ਵਜੇ ਦੇ ਵਿਚਕਾਰ ਹੋਟਲ ਦੇ ਅਹਾਤੇ ਵਿੱਚ ਦਾਖ਼ਲ ਹੋਣ ਅਤੇ ਛੱਡਣ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਕਰਫਿਊ ਦੇ ਘੰਟਿਆਂ ਦੌਰਾਨ ਇਨਾਂ ਮਹਿਮਾਨਾਂ ਦੀ ਇੱਕ ਵਾਰ ਗਤੀਵਿਧੀ ਲਈ ਹਵਾਈ/ਰੇਲ ਟਿਕਟ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਟਲ ਦੀ ਬੁਕਿੰਗ ਹੋਟਲ ਆਉਣ ਅਤੇ ਜਾਣ ਲਈ ਕਰਫਿਊ ਪਾਸ ਵਜੋਂ ਕੰਮ ਕਰੇਗੀ।
ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿੱਚ ‘ਓਪਨ-ਏਅਰ’ ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਵਿੱਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿੱਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ਼ ਤੋਂ ਇਲਾਵਾ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ “10 ਗੁਣਾ 10” ਖੇਤਰ ਦੀ ਜ਼ਰੂਰਤ ਦੇ ਅਧਾਰ ‘ਤੇ ਲੋੜੀਂਦੀ ਸਮਾਜਿਕ ਦੂਰੀ ਦਾ ਪਾਲਣ ਕੀਤਾ ਜਾ ਸਕੇ। ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿੱਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸਓਪੀਜ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।
ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਸਮੇਤ ਸਾਰੇ ਸ਼ਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 8.00 ਵਜੇ ਤੱਕ ਖੋਲਣ ਦੀ ਆਗਿਆ ਹੈ। ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲੇ ਰਹਿਣਗੇ। ਪੰਜਾਬ ਸਿਹਤ ਵਿਭਾਗ ਦੁਆਰਾ ਜਾਰੀ ਐਸਓਪੀਜ਼ ਤਹਿਤ ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲਣ ਦੀ ਆਗਿਆ ਹੋਵੇਗੀ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲਾ ਰਹਿਣ ਦਿੱਤਾ ਜਾਵੇਗਾ। ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਸਾਰੇ ਦਿਨ ਰਾਤ 9 ਵਜੇ ਤੱਕ ਖੁੱਲੇ ਰਹਿਣਗੇ। ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ। ਰਾਜ ਦੇ ਸਿਹਤ ਵਿਭਾਗ ਦੇ ਐਸਓਪੀਜ਼ ਅਨੁਸਾਰ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਜਨਤਕ ਪਾਰਕਾਂ ਨੂੰ ਬਿਨਾਂ ਦਰਸ਼ਕਾਂ ਦੇ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲਣ ਦਿੱਤਾ ਜਾਵੇਗਾ। ਉਦਯੋਗਾਂ ਅਤੇ ਉਦਯੋਗਿਕ ਅਦਾਰਿਆਂ, ਨਿਰਮਾਣ ਕਾਰਜਾਂ ਆਦਿ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਅੰਤਰਰਾਜੀ ਅਤੇ ਰਾਜ ਵਿੱਚ ਬੱਸਾਂ ਦੀ ਆਵਾਜਾਈ ਨੂੰ ਬਿਨਾਂ ਕਿਸੇ ਪਾਬੰਦੀ ਦੇ ਆਗਿਆ ਦਿੱਤੀ ਜਾਏਗੀ ਅਤੇ ਟਰਾਂਸਪੋਰਟ ਵਾਹਨ ਬੈਠਣ ਲਈ ਸਾਰੀਆਂ ਸੀਟਾਂ ਦੀ ਵਰਤੋਂ ਕਰ ਸਕਣਗੇ।
ਉਨਾਂ ਕਿਹਾ ਕਿ ਉਦਯੋਗਾਂ ਅਤੇ ਹੋਰ ਅਦਾਰਿਆਂ ਨੂੰ ਉਨਾਂ ਦੇ ਕੰਮਕਾਜ ਲਈ ਵੱਖਰੀ ਆਗਿਆ ਦੀ ਲੋੜ ਨਹੀਂ ਪਵੇਗੀ। ਸਾਰੇ ਕਰਮਚਾਰੀਆਂ ਨੂੰ ਆਗਿਆ ਦਿੱਤੇ ਘੰਟਿਆਂ ਦੌਰਾਨ ਬਿਨਾਂ ਕਿਸੇ ਪਾਸ ਤੋਂ ਗਤੀਵਿਧੀ ਦੀ ਇਜਾਜ਼ਤ ਦਿੱਤੀ ਜਾਏਗੀ ਜਿਵੇਂ ਕਿ ਵੱਖ-ਵੱਖ ਅਦਾਰਿਆਂ ਲਈ ਉਪਰੋਕਤ ਪੈਰੇ ਵਿਚ ਦੱਸਿਆ ਗਿਆ ਹੈ। ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜੀ ਅਤੇ ਰਾਜ ਵਿੱਚ ਆਵਾਜਾਈ ਲਈ ਕੋਈ ਰੋਕ ਨਹੀਂ ਹੋਵੇਗੀ ਅਤੇ ਅਜਿਹੀ ਗਤੀਵਿਧੀ ਲਈ ਵੱਖਰੀ ਆਗਿਆ/ਮਨਜ਼ੂਰੀ/ਪਰਮਿਟ ਦੀ ਲੋੜ ਨਹੀਂ ਹੋਵੇਗੀ। ਅੰਤਰ-ਰਾਜ ਯਾਤਰੀਆਂ ਲਈ ਕੋਵਾ-ਐਪ ਅਤੇ ਸਵੈ-ਤਿਆਰ ਕੀਤੇ ਪਾਸ ਦੀ ਵਰਤੋਂ ਲਾਜ਼ਮੀ ਹੋਵੇਗੀ।
ਸਮਾਜਿਕ ਦੂਰੀ ਬਣਾਈ ਰੱਖਣ ਨੂੰ ਜ਼ਰੂਰੀ ਦੱਸਦਿਆਂ ਉਨਾਂ ਕਿਹਾ ਕਿ ਸਾਰੀਆਂ ਗਤੀਵਿਧੀਆਂ ਲਈ ਘੱਟੋ-ਘੱਟ 6 ਫੁੱਟ ਦੂਰੀ (ਦੋ ਗਜ਼ ਕੀ ਦੂਰੀ) ਹਮੇਸ਼ਾ ਰੱਖੀ ਜਾਵੇ। ਇਸ ਅਨੁਸਾਰ, ਜੇ ਕਿਸੇ ਗਤੀਵਿਧੀ ਕਾਰਨ ਭੀੜ ਹੁੰਦੀ ਹੈ, ਤਾਂ ਸਟੇਗਰਿੰਗ, ਰੋਟੇਸ਼ਨ, ਦਫਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਤਬਦੀਲੀ ਆਦਿ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਸਮਾਜਿਕ ਦੂਰੀਆਂ ਦੇ ਸਿਧਾਂਤਾਂ ਨਾਲ ਸਮਝੌਤਾ ਨਾ ਕੀਤਾ ਜਾਵੇ। ਕੰਮ ਕਰਨ ਵਾਲੇ ਸਥਾਨਾਂ ਸਮੇਤ ਜਨਤਕ ਥਾਵਾਂ ’ਤੇ ਸਾਰੇ ਵਿਅਕਤੀਆਂ ਦੁਆਰਾ ਮਾਸਕ ਪਹਿਨਣੇ ਲਾਜ਼ਮੀ ਹੋਣਗੇ ਅਤੇ ਇਸ ‘ਤੇ ਸਖ਼ਤੀ ਨਾਲ ਨਿਗਰਾਨੀ ਅਤੇ ਅਮਲ ਕੀਤਾ ਜਾਣਾ ਚਾਹੀਦਾ ਹੈ।
ਕਰਮਚਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਰੋਗਯਾ ਸੇਤੂ ਐਪ ਇਨਸਟੋਲ ਕਰਨ। ਇਸੇ ਤਰਾਂ ਲੋਕਾਂ ਨੂੰ ਵੀ ਜ਼ਿਲਾ ਅਧਿਕਾਰੀਆਂ ਦੁਆਰਾ ਇਸ ਐਪਲੀਕੇਸ਼ਨ ਨੂੰ ਇਨਸਟੋਲ ਕਰਨ ਦੀ ਸਲਾਹ ਦਿੱਤੀ ਗਈ ਸੀ ਅਤੇ ਆਪਣੀ ਸਿਹਤ ਦੀ ਸਥਿਤੀ ਨੂੰ ਨਿਯਮਤ ਤੌਰ ’ਤੇ ਐਪ ’ਤੇ ਅਪਡੇਟ ਕਰਨ ਦੀ ਸਲਾਹ ਦਿੱਤੀ ਗਈ ਹੈ। ਇਨਾਂ ਦਿਸ਼ਾ-ਨਿਰਦੇਸ਼ਾਂ ਅਤੇ ਲਾਕਡਾਊਨ ਉਪਾਵਾਂ ਦੀ ਕਿਸੇ ਵੀ ਤਰਾਂ ਦੀ ਉਲੰਘਣਾ ਨੂੰ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਅਧੀਨ, ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਸਜ਼ਾ ਦਿੱਤੀ ਜਾਏਗੀ।

Previous Post

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਬੀ.ਕੇ.ਯੂ. ਡਕੌਦਾ ਨੇ ਖੇਡ ਮੰਤਰੀ ਦੇ ਪੁੱਤਰ ਦਾ ਕੀਤਾ ਘਿਰਾਉ

Next Post

ਫਾਜ਼ਿਲਕਾ , ਪੰਜ ਜਣਿਆਂ ਦੀ ਹੋਰ ਮੈਡੀਕਲ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਫਾਜ਼ਿਲਕਾ , ਪੰਜ ਜਣਿਆਂ ਦੀ ਹੋਰ ਮੈਡੀਕਲ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ

ਫਾਜ਼ਿਲਕਾ , ਪੰਜ ਜਣਿਆਂ ਦੀ ਹੋਰ ਮੈਡੀਕਲ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ

Recommended

ਪਾਕਿਸਤਾਨ ਵਲੋਂ 26/11 ਦੇ ਅਪਰਾਧੀਆਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ : ਮਾਈਕਲ ਰੁਬਿਨ

ਪਾਕਿਸਤਾਨ ਵਲੋਂ 26/11 ਦੇ ਅਪਰਾਧੀਆਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ : ਮਾਈਕਲ ਰੁਬਿਨ

November 26, 2020
Mohali ‘ਚ ਫੇਰ ਵਾਪਰਿਆ ਵੱਡਾ ਹਾਦਸਾ, 6 ਮੰਜ਼ਿਲਾ ਇਮਾਰਤ ਤੋਂ ਬੱਚੇ ‘ਤੇ ਡਿੱਗੀ ਗਰਿੱਲ- ਮੌਕੇ ‘ਤੇ ਹੋਈ ਮੌਤ

Mohali ‘ਚ ਫੇਰ ਵਾਪਰਿਆ ਵੱਡਾ ਹਾਦਸਾ, 6 ਮੰਜ਼ਿਲਾ ਇਮਾਰਤ ਤੋਂ ਬੱਚੇ ‘ਤੇ ਡਿੱਗੀ ਗਰਿੱਲ- ਮੌਕੇ ‘ਤੇ ਹੋਈ ਮੌਤ

January 7, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In