ਨਵੀਂ ਦਿੱਲੀ, 8 ਫਰਵਰੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ ਤੇ ਬਲੈਕ ਪੇਪਰ ਜਾਰੀ ਕੀਤਾ ਹੈ। ਕਾਂਗਰਸ ਵੱਲੋਂ ਜਾਰੀ ਇਹ ਬਲੈਕ ਪੇਪਰ ਵਿੱਚ ਪਾਰਟੀ ਨੇ ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਸਮੱਸਿਆਵਾਾਂ ਤੇ ਸਰਕਾਰ ਦੀਆਂ ਨਾਕਾਮੀਆਂ ਸਾਹਮਣੇ ਲਿਆਂਦਾ ਹੈ। ਖੜਗੇ ਨੇ ਕਿਹਾ ਕਿ ਸਰਕਾਰ ਨੇ 2 ਕਰੋੜ ਨੌਕਰੀਆਂ ਦੇਣ ਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੀ ਮੋਦੀ ਦੀ ਗਾਰੰਟੀ ਦਿੱਤੀ ਸੀ ਪਰ ਅਜਿਹਾ ਨਹੀਂ ਹੋਇਆ ਤੇ ਹੁਣ ਉਹ ਨਵੀਂ ਗਾਰੰਟੀ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਆਜ਼ਾਦੀ ਨੂੰ ਯਕੀਨੀ ਬਣਾਇਆ ਅਤੇ 2024 ਵਿੱਚ ਦੇਸ਼ ਨੂੰ ਭਾਜਪਾ ਦੇ ਬੇਇਨਸਾਫ਼ੀ ਦੇ ਹਨੇਰੇ ਵਿੱਚੋਂ ਕੱਢੇਗੀ।