ਨਵੀਂ ਦਿੱਲੀ, 8 ਫਰਵਰੀ – ਦਿੱਲੀ ਦੇ ਗੋਕੁਲਪੁਰੀ ਮੈਟਰੋ ਸਟੇਸ਼ਨ ਦਾ ਇੱਕ ਹਿੱਸਾ ਡਿੱਗ ਗਿਆ। ਇਸ ਹਾਦਸੇ ਵਿੱਚ 5 ਵਿਅਕਤੀਆਂ ਮਲਬੇ ਹੇਠਾਂ ਦੱਬ ਗਏ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਡੀ ਐਮ ਆਰ ਸੀ ਮ੍ਰਿਤਕ ਦੀ ਪਰਿਵਾਰ ਨੂੰ 15 ਲੱਖ ਰੁਪਏ ਮੁਆਵਜ਼ਾ ਦੇਵੇਗੀ ਅਤੇ ਜ਼ਖਮੀਆਂ ਨੂੰ 2.50 ਲੱਖ ਰੁਪਏ ਮੁਆਵਜ਼ਾ ਦੇਵੇਗੀ।
ਫਿਲਹਾਲ ਸੂਚਨਾ ਮਿਲਦੇ ਹੀ ਪੁਲੀਸ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਗੋਕੁਲਪੁਰ ਮੈਟਰੋ ਸਟੇਸ਼ਨ ਨੇੜੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ। ਡੀ ਐਮ ਆਰ ਸੀ ਨੇ ਇਸ ਹਾਦਸੇ ਤੋਂ ਦੋ ਅਧਿਕਾਰੀਆਂ ਨੂੰ ਮੁਅਲੱਤ ਕਰਨ ਦੇ ਆਦੇਸ਼ ਦਿੱਤੇ ਹਨ।