ਚੰਡੀਗੜ੍ਹ, 9 ਫਰਵਰੀ 2024- ਇਕ ਪਾਸੇ ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਹੋਇਆ ਹੈ, ਉਥੇ ਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਹਾਈਕੋਰਟ ਵਿਚ ਚੱਲ ਰਿਹਾ ਹੈ। ਜਿਸ ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਦੇ ਵਲੋਂ ਚੰਡੀਗੜ੍ਹ ਪ੍ਰਸਾਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਸੀਨੀਅਰ ਐਡਵੋਕੇਟ ਕਰਨਬੀਰ ਸਿੰਘ ਨੇ ਦੱਸਿਆ ਕਿ, ਜਿਸ ਤਰ੍ਹਾਂ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਕੇਸ ਚੱਲ ਰਿਹਾ ਹੈ, ਉਥੇ ਹੀ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਨੂੰ ਲੈ ਕੇ ਹਾਈ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਨੌਂ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਅਗਲੀ ਤਰੀਕ 26 ਫਰਵਰੀ ਹੋਵੇਗੀ। ਹਾਈਕੋਰਟ ਨੇ ਪ੍ਰਸਾਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਕਾਂਗਰਸ ਦੇ ਵਲੋਂ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ।