ਸ੍ਰੀ ਅਨੰਦਪੁਰ ਸਾਹਿਬ , 09 ਫਰਵਰੀ 2024 :-ਐਸ.ਜੀ.ਐਸ.ਖਾਲਸਾ ਸੀਨੀ.ਸੈਕੰ.ਸਕੂਲ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਡੇ ਫੈਸਲੇ ਲਏ ਹਨ। ਸਿੱਖਿਆਂ ਸੁਧਾਰ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ, ਅੱਜ ਪੰਜਾਬ ਦਾ ਸਿੱਖਿਆ ਢਾਚਾ ਵਿੱਦਿਅਕ ਪ੍ਰਣਾਲੀ ਅਤੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਦੇਸ਼ ਦੇ ਹੋਰ ਸੂਬਿਆਂ ਲਈ ਰੋਲ ਮੋਡਲ ਬਣ ਕੇ ਉੱਭਰ ਰਹੀ ਹੈ।
ਬੀਤੇ ਦਿਨ ਐਸ.ਜੀ.ਐਸ.ਖਾਲਸਾ ਸੀਨੀ.ਸੈਕੰ.ਸਕੂਲ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਿੱਖਿਆ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਹਰ ਪਤਵੰਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਹਜ਼ਾਰਾ ਸਕੂਲਾਂ ਵਿੱਚ ਹੁਣ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮ ਚੱਲ ਰਹੇ ਹਨ। ਸਰਕਾਰੀ ਸਕੂਲਾਂ ਦੀ ਚਾਰਦੀਵਾਰੀ, ਪਖਾਨੇ, ਕਲਾਸਰੂਮ, ਲੈਬੋਰਟਰੀ ਅਤੇ ਹੋਰ ਨਵੀਨੀਕਰਨ ਲਈ ਯੋਜਨਾਬੱਧ ਕੰਮ ਚੱਲ ਰਿਹਾ ਹੈ। ਦੇਸ਼ ਦੀ ਅਜ਼ਾਦੀ ਦੇ ਸੱਤ ਤੋ ਵੱਧ ਦਹਾਕੇ ਮਗਰੋਂ ਵੀ ਅਸੀ ਆਪਣੇ ਵਿੱਦਿਅਕ ਢਾਚੇ ਨੂੰ ਮਜਬੂਤ ਕਰਨ ਵਿੱਚ ਸੁਸਤ ਰਹੇ ਹਾਂ। ਸਾਡੀ ਸਰਕਾਰ ਨੇ ਬੀਤੇ ਦੋ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਚਨੋਤੀ ਤੇ ਰੂਪ ਵਿਚ ਸਵੀਕਾਰੀਆਂ ਹੈ। ਸਰਕਾਰੀ ਸਕੂਲਾਂ ਨੂੰ ਸਕੂਲ ਆਂਫ ਐਮੀਨੈਂਸ ਬਣਾਇਆ ਹੈ, ਸਕੂਲਾਂ ਦੀਆਂ ਵਿਦਿਆਰਥਣਾ ਲਈ ਟ੍ਰਾਸਪੋਰਟ ਦੀ ਸੁਵਿਧਾ ਦਿੱਤੀ ਹੈ, 500 ਤੋ ਵੱਧ ਵਿਦਿਆਰਥੀਆਂ ਵਾਲੇ ਸਰਕਾਰੀ ਸਕੂਲਾਂ ਵਿਚ ਦੋ ਸੁਰੱਖਿਆ ਗਾਰਡ ਤੈਨਾਤ ਕੀਤੇ ਹਨ। ਪ੍ਰਿੰਸੀਪਲਾਂ ਤੇ ਹੈਡਮਾਸਟਰਾਂ ਦੀ ਸਿਖਲਾਈ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਲਈ ਉਤਸ਼ਾਹਿਤ ਕਰਨਾ, ਸਕੂਲਾਂ ਵਿਚ ਸਮੇਂ ਸਿਰ ਸਹੂਲਤਾਂ ਦੇਣਾ ਸਾਡੀ ਸਰਕਾਰ ਦਾ ਮੁੱਖ ਉਦੇਸ਼ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੋਜੂਦਾ ਦੌਰ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ 12 ਫਰਵਰੀ ਤੋਂ ਸਰਕਾਰੀ ਸਕੂਲਾਂ ਵਿੱਚ ਮਿਡ ਡੇ ਮੀਲ ਦੇ ਖਾਣੇ ਵਿੱਚ ਤਬਦੀਲੀ ਕੀਤੀ ਜਾਵੇਗੀ, ਮੌਸਮੀ ਫਲ ਉਪਲੱਬਧ ਹੋਣਗੇ, ਸਿੱਖਿਆ ਵਿਭਾਗ ਦੇ ਅਧਿਕਾਰੀ ਇਸ ਬਾਰੇ ਸਕੂਲ ਮੁਖੀਆਂ ਨਾਲ ਤਾਲਮੇਲ ਕਰਨਗੇ।
ਵਿਦਿਆਰਥੀਆਂ ਦੀਆਂ ਹੋਰ ਗਤੀਵਿਧੀਆਂ ਨੂੰ ਉਤਸ਼ਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸਿੱਖਿਆ ਮੰਤਰੀ ਨੇ ਕਿਹਾ ਕਿ ਐਸ.ਜੀ.ਐਸ.ਖਾਲਸਾ ਸੀਨੀ.ਸੈਕੰ.ਸਕੂਲ ਵਿੱਚ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਹੋਰ ਗਤੀਵਿਧੀਆਂ ਵੱਲ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰ.ਸੁਖਪਾਲ ਕੌਰ ਵਾਲੀਆਂ, ਮਹਿੰਦਰ ਸਿੰਘ ਵਾਲੀਆ, ਪਾਖਰ ਸਿੰਘ ਭੱਠਲ, ਕੁਲਦੀਪ ਸਿੰਘ ਨੰਬਰਦਾਰ, ਗੁਰਮਿੰਦਰ ਸਿੰਘ ਭੁੱਲਰ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਮਾਰੋਹ ਵਿਚ ਪਹੁੰਚਣ ਤੇ ਸਵਾਗਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਰਣਜੀਤ ਸਿੰਘ ਐਨ.ਸੀ.ਸੀ.ਅਫਸਰ ਨੇ ਨਿਭਾਈ। ਵਿਦਿਆਰਥੀਆਂ ਵੱਲੋਂ ਸਮਾਰੋਹ ਦੀ ਸੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ, ਖਾਲਸਾ ਸਕੂਲ ਦੇ ਵਿੱਦਿਆਰਥੀਆਂ ਨੇ ਸ਼ਾਨਦਾਰ ਗੱਤਕੇ ਦੀਆਂ ਪੇਸ਼ਕਾਰੀਆਂ ਦਿੱਤੀਆ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪ੍ਰਸਤੁਤੀ ਦਿੱਤੀ। ਇਸ ਮੌਕੇ ਵੇਟ ਲਿਫਟਿੰਗ ਵਿੱਚ ਚਾਦੀ ਦਾ ਤਗਮਾ ਜਿੱਤਣ ਤੇ ਸਿੱਖਿਆ ਮੰਤਰੀ ਵੱਲੋਂ ਹਰਪ੍ਰੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਜਸਵੀਰ ਸਿੰਘ ਅਰੋੜਾ ਜਿਲ੍ਹਾ ਪ੍ਰਧਾਨ ਵਪਾਰ ਮੰਡਲ, ਪਰਮਿੰਦਰ ਸਿੰਘ ਜਿੰਮੀ, ਦਲਜੀਤ ਸਿੰਘ ਕਾਕਾ ਨਾਨਗਰਾ, ਦਰਸ਼ਨ ਸਿੰਘ, ਜਗਜੀਤ ਸਿੰਘ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਸੈਣੀ, ਕੇਵਲ ਸਿੰਘ, ਦਰਸ਼ਨ ਸਿੰਘ ਕੰਦੋਲਾ, ਲਾਇਨ ਸੁਖਵਿੰਦਰ ਸਿੰਘ, ਅਵਤਾਰ ਸਿੰਘ ਟੌਹੜਾ, ਅਭਿਜੀਤ ਸਿੰਘ ਰੇਣੂੰ, ਕੁਲਦੀਪ ਸਿੰਘ ਨੰਬਰਦਾਰ, ਅਮਿਤੋਜ ਸਿੰਘ ਡਾਇਰੈਕਟਰ ਮਾਈਟੀ ਖਾਲਸਾ, ਹਰਮਿੰਦਰ ਸਿੰਘ ਪੁੰਨੂ ਹਾਜ਼ਰ ਸਨ।