ਨਵੀਂ ਦਿੱਲੀ, 9 ਫਰਵਰੀ 2024- ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀਵੀ ਨਰਸਿਮਹਾ ਰਾਓ ਗਰੂ ਅਤੇ ਡਾ. ਐਮ.ਐਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਐਲਾਨ ਪੀਐਮ ਨਰਿੰਦਰ ਮੋਦੀ ਵਲੋਂ ਕੀਤਾ ਗਿਆ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ, “ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀਵੀ ਨਰਸਿਮਹਾ ਰਾਓ ਗਰੂ ਅਤੇ ਡਾ. ਐਮ.ਐਸ. ਸਵਾਮੀਨਾਥਨ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ।”