ਫਰੀਦਕੋਟ , 12 ਫਰਵਰੀ 2024 : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜਦੋਂ ਦੀ ਦੇਸ਼ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਹੀ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਬਦਲੀ ਦਿਖਾਈ ਦੇ ਰਹੀ ਹੈ, ਜਿਸ ਕਰਕੇ ਅੱਜ ਦੇਸ਼ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ਤੇ ਹਰ ਕੋਈ ਮੋਦੀ ਦੀ ਸ਼ਖ਼ਸੀਅਤ ਅਤੇ ਕੰਮ ਕਰਨ ਦੇ ਢੰਗ ਦਾ ਕਾਇਲ ਹੋਇਆ ਪਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇਂ ਕਿਹਾ ਇਸ ਵਰ੍ਹੇ 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਸਪੱਸ਼ਟ ਬਹੁਮਤ ਹਾਸਲ ਕਰਦੇ ਹੋਏ ਤੀਸਰੀ ਵਾਰ ਕੇਂਦਰ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੇਗੀ।