ਚੰਡੀਗੜ੍ਹ, 14 ਫਰਵਰੀ 2024- ਕਿਸਾਨਾਂ ਦੇ ਦਿੱਲੀ ਕੂਚ ਦੇ ਕਾਰਨ ਜਿਥੇ ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ, ਉਥੇ ਹੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅਤੇ ਪੰਜਾਬ ਦੇ ਕੁੱਝ ਹੋਰ ਇਲਾਕਿਆਂ ਚ ਇੰਟਰਨੈੱਟ ਸੇਵਾਵਾਂ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਿਨ੍ਹਾਂ ਹੀ ਮੋਬਾਈਲ ਤੇ ਬਰਾਂਡਬੈਂਡ ਕੰਪਨੀਆਂ ਦੇ ਵਲੋਂ ਬੰਦ ਕਰ ਦਿੱਤੀਆਂ ਗਈਆਂ ਹਨ।
ਪ੍ਰਿੰਸੀਪਲ ਸਕੱਤਰ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਵਲੋਂ ਬਾਬੂਸ਼ਾਹੀ ਨਾਲ ਫੋਨ ਤੇ ਗੱਲਬਾਤ ਦੌਰਾਨ ਦੱਸਿਆ ਕਿ, ਪੰਜਾਬ ਸਰਕਾਰ ਨੇ ਮੋਬਾਈਲ ਇੰਟਰਨੈੱਟ ਜਾਂ ਫਿਰ ਬਰਾਂਡਬੈਂਡ ਸੇਵਾਵਾਂ ਕਿਸੇ ਵੀ ਜ਼ਿਲ੍ਹੇ ਦੇ ਅੰਦਰ ਬੰਦ ਕਰਨ ਬਾਰੇ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ।