ਚੰਡੀਗੜ੍ਹ, 15 ਫਰਵਰੀ 2024- ਕਾਂਗਰਸ ਦੇ ਵਲੋਂ ਓਬੀਸੀ ਵਿੰਗ ਦਾ ਨੈਸ਼ਨਲ ਕੋਆਰਡੀਨੇਟਰ ਗੁਰਿੰਦਰ ਪਾਲ ਸਿੰਘ ਬਿੱਲਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਿੰਦਰ ਪਾਲ ਸਿੰਘ ਬਿੱਲਾ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ, ਪਾਰਟੀ ਵਲੋਂ ਜੋ ਜਿੰਮੇਵਾਰੀ ਉਹਨੂੰ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਤੰਨਦੇਹੀ ਦੇ ਨਾਲ ਨਿਭਾਵੇਗਾ।
















