ਨਵੀਂ ਦਿੱਲੀ, 15 ਫਰਵਰੀ, 2024: ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਲਈ ਬਣਾਏ ਇਲੈਕਟੋਰਲ ਬਾਂਡ ਸਕੀਮ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਇਹ ਬਾਂਡ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵੋਟਰ ਨੂੰ ਇਹ ਜਾਨਣ ਦਾ ਹੱਕ ਹੈ ਕਿ ਸਿਆਸੀ ਪਾਰਟੀਆਂ ਨੂੰ ਫੰਡਿੰਗ ਕਿਵੇਂ ਤੇ ਕਿਥੋਂ ਹੋ ਰਹੀ ਹੈ।
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 16 ਫਰਵਰੀ ਦੀ ਕੌਮੀ ਹੜਤਾਲ ਨੂੰ ਕਾਮਯਾਬ ਕਰਨ ਦਾ ਫੈਸਲਾ
ਨਕੋਦਰ 15 ਫਰਵਰੀ 2024- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤਹਿਸੀਲ ਨਕੋਦਰ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਨਕੋਦਰ ਵਿਖੇ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਪ.ਸ.ਸ ਫ. ਨਕੋਦਰ ਦੇ ਜਨਰਲ ਸਕੱਤਰ ਬਲਜੀਤ ਸਿੰਘ ਕੁਲਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਅਤੇ ਕਿਸਾਨ, ਮਜ਼ਦੂਰ ਯੂਨੀਅਨ ਸਮੇਤ ਬਾਕੀ ਜਨਤਕ ਜਥੇਬੰਦੀਆਂ ਨਾਲ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਹੋਈਆਂ ਮੀਟਿੰਗਾਂ ਦੇ ਫ਼ੈਸਲਿਆਂ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਦੇਸ਼ ਅੰਦਰ 16 ਫਰਵਰੀ ਦੀ ਕੌਮੀ ਹੜਤਾਲ ਕੇਂਦਰ ਸਰਕਾਰ ਦੀਆਂ ਆਮ ਲੋਕਾਂ, ਮੁਲਾਜ਼ਮਾਂ, ਮਜ਼ਦੂਰਾਂ, ਕਿਰਤੀ ਲੋਕਾਂ ਦੀ ਲੁੱਟ ਕਰਨ ਵਾਲੀਆਂ ਨੀਤੀਆਂ, ਨਿੱਜੀਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਕੀਮਤੀ ਲਾਭ ਦੇਣ ਦੀਆਂ ਨੀਤੀਆਂ ਅਤੇ ਪਬਲਿਕ ਅਦਾਰਿਆਂ ਨੂੰ ਲਗਾਤਾਰ ਪ੍ਰਾਈਵੇਟ ਹੱਥਾਂ ਵਿੱਚ ਵੇਚਣ ਦੇ ਵਿਰੁੱਧ ਕੀਤੀ ਜਾ ਰਹੀ ਹੈ।
ਕੌਮੀ ਹੜਤਾਲ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੀ ਐੱਫ ਆਰ ਡੀ ਏ ਬਿੱਲ ਰੱਦ ਕਰਵਾਉਣ, ਪਬਲਿਕ ਅਦਾਰਿਆਂ ਨੂੰ ਵੇਚਣ ਤੋਂ ਰੋਕਣ ਲਈ, ਨਵੀਂ ਪੈਂਨਸ਼ਨ ਸਕੀਮ ਰੱਦ ਕਰਵਾ ਕੇ ਪੁਰਾਣੀ ਪੈਂਨਸ਼ਨ ਬਹਾਲ ਕਰਵਾਉਣ, ਠੇਕੇਦਾਰੀ ਸਿਸਟਮ ਅਤੇ ਨਿੱਜੀਕਰਨ ਨੂੰ ਬੰਦ ਕਰਵਾਉਣ, ਅੱਠਵੇਂ ਵੇਤਨ ਅਯੋਗ ਦੀ ਸਥਾਪਨਾ ਕਰਵਾਉਣ, ਰੈਗੂਲਰ ਨਿਯੁਕਤੀਆਂ ਪੂਰੇ ਪੂਰੇ ਗਰੇਡਾਂ ਵਿੱਚ ਚਾਲੂ ਕਰਵਾਉਣ, ਸਿੱਖਿਆ ਨੀਤੀਆਂ 2020 ਨੂੰ ਰੱਦ ਕਰਵਾਉਣ,ਹਿੱਟ ਐਂਡ ਰਨ-ਕਾਲਾ ਕਾਨੂੰਨ ਰੱਦ ਕਰਵਾਉਣ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਰੱਦ ਕਰਵਾਉਣ।
ਟਰੇਡ ਯੂਨੀਅਨ ਅਧਿਕਾਰਾਂ ਨੂੰ ਬਹਾਲ ਕਰਵਾਉਣ ਆਦਿ ਮੁੱਦਿਆਂ ਲਈ ਕੀਤੀ ਜਾ ਰਹੀ ਹੈ। ਉਹਨਾਂ ਇਸ ਕੌਮੀ ਹੜਤਾਲ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਮੁਹਿੰਮ ਚਲਾਉਣ ਲਈ ਪ੍ਰੇਰਿਆ ਅਤੇ 16 ਫਰਵਰੀ ਨੂੰ ਜਾਮ ਲਗਾ ਕੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤਾ । ਦੂਜੇ ਮਤੇ ਰਾਹੀਂ 16 ਫਰਵਰੀ ਦੀ ਹੜਤਾਲ ਦੀ ਸਫਲਤਾ ਲਈ ਤਹਿਸੀਲ ਅਤੇ ਜਿਲਾ ਪੱਧਰ ਤੇ ਚੱਲ ਰਹੀ ਆਪਣੇ ਆਪਣੇ ਪੱਧਰ ਅਤੇ ਸਾਂਝੀ ਮੁਹਿੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਸਮੇਂ ਹੋਰਨਾਂ ਤੋਂ ਇਲਾਵਾ ਮੀਟਿੰਗ ਵਿੱਚ ਦੀਪਕ ਕੁਮਾਰ, ਅਕਲ ਚੰਦ ਸਿੰਘ, ਨਰੇਸ਼ ਕੁਮਾਰ, ਅਮਿਤ ਕੁਮਾਰ, ਮਨਜਿੰਦਰ ਸਿੰਘ,ਪਰਸਨ ਕੁਮਾਰ, ਅਮਰਜੀਤ ਸਿੰਘ,ਰਾਮ ਰੱਤਾ ਅਤੇ ਧਰਮਿੰਦਰ ਕੁਮਾਰ ਆਦਿ ਸਾਥੀ ਹਾਜ਼ਰ ਸਨ।
















