• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗਿਆਨੀ ਰਘਬੀਰ ਸਿੰਘ ਵਲੋਂ ਕਿਸਾਨਾਂ ਪ੍ਰਤੀ ਕੇਂਦਰ ਦੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ

Asli Punjabi by Asli Punjabi
February 16, 2024
in Top Stories
0
ਗਿਆਨੀ ਰਘਬੀਰ ਸਿੰਘ ਵਲੋਂ ਕਿਸਾਨਾਂ ਪ੍ਰਤੀ ਕੇਂਦਰ ਦੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 16 ਫ਼ਰਵਰੀ 2024 :-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਨਾਏ ਜਾ ਰਹੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਵਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਜਿੱਥੇ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਕਿਸਾਨੀ ਵਰਗ ਨੂੰ ਉਸ ਦੇ ਹੱਕ ਦੇਣ ਦੀ ਨਸੀਹਤ ਦਿੱਤੀ ਹੈ, ਉੱਥੇ ਹੀ ਸਰਕਾਰ ਵਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਸੰਗਤਾਂ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਿਸ ਅਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਬਾਹਰ ਕੀਤਾ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਆਪਣੇ ਹੱਕਾਂ ਲਈ ਦਿੱਲੀ ਨੂੰ ਰਵਾਨਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀਆਂ ਸਰਾਵਾਂ ਦੇ ਕਮਰਿਆਂ ਵਿਚ ਡੇਰੇ ਜਮਾਉਣ ਅਤੇ ਉੱਥੇ ਨਸ਼ਿਆਂ ਦਾ ਸੇਵਨ ਕਰਨ ਦੀਆਂ ਨਾ-ਬਰਦਾਸ਼ਤਯੋਗ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਿਸ ਦੁਆਰਾ ਵਰਤੇ ਗਏ ਤੰਬਾਕੂ, ਸਿਗਰਟਾਂ, ਸ਼ਰਾਬ ਅਤੇ ਹੋਰ ਸਿੱਖ ਧਰਮ ਵਿਰੋਧੀ ਵਸਤੂਆਂ ਬਰਾਮਦ ਕੀਤੀਆਂ ਹਨ, ਜੋ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਵੱਡੀ ਕੁਤਾਹੀ ਹੈ, ਜਿਨ੍ਹਾਂ ਨੇ ਆਪਣੇ ਸਿਆਸੀ ਮੁਫਾਦਾਂ ਖਾਤਰ ਪਵਿੱਤਰ ਗੁਰਦੁਆਰਿਆਂ ਵਿਚ ਪੁਲਿਸ ਵਾੜਨ ਦੀ ਹਮਾਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਗੁਰਦੁਆਰਿਆਂ ਦੀ ਮਾਲਕ ਨਹੀਂ ਸਗੋਂ ਪ੍ਰਬੰਧਕੀ ਸੰਸਥਾ ਹੈ, ਜਿਸ ਦੇ ਕੋਲ ਅਜਿਹਾ ਕੋਈ ਹੱਕ ਨਹੀਂ ਹੈ ਕਿ ਉਹ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਿਸ ਨੂੰ ਬਿਠਾ ਕੇ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਕਰਨ ਦੀ ਖੁੱਲ੍ਹ ਦੇਵੇ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਵੀ ਸਰਕਾਰ ਤੇ ਪੁਲਿਸ ਦੇ ਜ਼ੋਰ ਨਾਲ ਗੁਰਦੁਆਰਿਆਂ ਦੇ ਪ੍ਰਬੰਧ ਹਾਸਲ ਕੀਤੇ ਹਨ ਅਤੇ ਹੁਣ ਉਹ ਬਦਲੇ ਵਿਚ ਸਰਕਾਰਾਂ ਨੂੰ ਖੁਸ਼ ਕਰਨ ਲਈ ਪਵਿੱਤਰ ਗੁਰਧਾਮਾਂ ਦੀ ਮਰਯਾਦਾ ਦੀ ਉਲੰਘਣਾ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕੁਤਾਹੀ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਗੁਰਦੁਆਰਿਆਂ ਦੀ ਪਵਿੱਤਰ ਮਰਯਾਦਾ ਭੰਗ ਕਰਨ ਦੇ ਜ਼ਿੰਮੇਵਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਨੇ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸੁਚੇਤ ਹੋ ਕੇ ਗੁਰਦੁਆਰਿਆਂ ਦੀ ਪਵਿੱਤਰਤਾ ਦੀ ਰਾਖੀ ਕਰਨ ਲਈ ਆਖਿਆ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਵਲੋਂ ਆਪਣੇ ਹੱਕਾਂ ਪ੍ਰਤੀ ਅਪਨਾਏ ਸੰਘਰਸ਼ੀ ਰੌਂਅ ਦੀ ਹਮਾਇਤ ਕਰਦਿਆਂ ਆਖਿਆ ਕਿ ਕੇਂਦਰ ਦੀ ਸਰਕਾਰ ਨੂੰ ਤੁਰੰਤ ਕਿਸਾਨਾਂ ਦੇ ਹੱਕ ਉਨ੍ਹਾਂ ਨੂੰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਹੰਝੂ ਗੈਸ ਦੇ ਗੋਲੇ ਸੁੱਟਣੇ ਅਤੇ ਬਲ ਦੀ ਵਰਤੋਂ ਕਰਕੇ ਉਨ੍ਹਾਂ ਉੱਤੇ ਜ਼ੁਲਮ ਕਰਨਾ ਕਿਸੇ ਜ਼ਮਹੂਰੀ ਸਰਕਾਰ ਨੂੰ ਬਿਲਕੁਲ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਪਾਕਿਸਤਾਨ ਦੀ ਸਰਹੱਦ ਵਾਂਗ ਸਖ਼ਤ ਰੋਕਾਂ ਲਾਉਣੀਆਂ ਇੰਜ ਅਹਿਸਾਸ ਕਰਵਾ ਰਹੀਆਂ ਹਨ, ਜਿਵੇਂ ਪੰਜਾਬ ਭਾਰਤ ਦਾ ਹਿੱਸਾ ਨਾ ਹੋ ਕੇ ਕੋਈ ਦੁਸ਼ਮਣ ਦੇਸ਼ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਰਵੱਈਆ ਕਿਸੇ ਵੀ ਤਰ੍ਹਾਂ ਦੇਸ਼ ਦੇ ਹਿੱਤ ਵਿਚ ਨਹੀਂ ਹੈ।

Previous Post

ਜਰਮਨੀ ਬਣਿਆ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ

Next Post

PM Modi in Rewari: ਅਬ ਕੀ ਬਾਰ NDA ਸਰਕਾਰ 400 ਪਾਰ…! ਹਰਿਆਣਾ ‘ਚ PM ਮੋਦੀ ਦਾ ਵੱਡਾ ਦਾਅਵਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
PM Modi in Rewari: ਅਬ ਕੀ ਬਾਰ NDA ਸਰਕਾਰ 400 ਪਾਰ…! ਹਰਿਆਣਾ ‘ਚ PM ਮੋਦੀ ਦਾ ਵੱਡਾ ਦਾਅਵਾ

PM Modi in Rewari: ਅਬ ਕੀ ਬਾਰ NDA ਸਰਕਾਰ 400 ਪਾਰ...! ਹਰਿਆਣਾ 'ਚ PM ਮੋਦੀ ਦਾ ਵੱਡਾ ਦਾਅਵਾ

Recommended

ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਹੇਠ ਲਿਆਉਣ ਲਈ ਯੋਜਨਾ ਉਲੀਕਣ ਵਾਸਤੇ ਕਿਹਾ

ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਹੇਠ ਲਿਆਉਣ ਲਈ ਯੋਜਨਾ ਉਲੀਕਣ ਵਾਸਤੇ ਕਿਹਾ

May 27, 2021
ਫ਼ੌਜ ਮੁਖੀ ਜਨਰਲ ਨਰਵਾਣੇ 3 ਦਿਨਾਂ ਦੇ ਦੱਖਣੀ ਕੋਰੀਆ ਦੌਰੇ ’ਤੇ ਰਵਾਨਾ

ਫ਼ੌਜ ਮੁਖੀ ਜਨਰਲ ਨਰਵਾਣੇ 3 ਦਿਨਾਂ ਦੇ ਦੱਖਣੀ ਕੋਰੀਆ ਦੌਰੇ ’ਤੇ ਰਵਾਨਾ

December 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In