ਐਸ ਏ ਐਸ ਨਗਰ, 16 ਫਰਵਰੀ – ਕੇਂਦਰੀ ਟਰੇਡ ਯੂਨੀਅਨ ਅਤੇ ਕਿਸਾਨ ਮਜ਼ਦੂਰ ਦੀਆਂ ਵੱਖ ਵੱਖ ਭਰਾਤਰੀ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਹਮਾਇਤ ਕੀਤੀ ਗਈ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਮੁਲਾਜਮਾਂ ਨੂੰ ਜਾਣੂ ਕਰਵਾਇਆ ਗਿਆ।
ਯੂਨੀਅਨ ਦੇ ਪ੍ਰਧਾਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਕੇਦਰ ਸਰਕਾਰ ਵੱਖ ਵੱਖ ਲਾਭ ਕਮਾ ਰਹੇ ਪਬਲਿਕ ਸੈਕਟਰ ਦਾ ਨਿਜੀਕਰਨ ਕਰ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਕੇ ਲੱਖਾਂ ਮੁਲਾਜ਼ਮਾਂ ਨੂੰ ਸੜਕਾਂ ਤੇ ਲੈ ਕੇ ਆ ਰਹੀ ਹੈ। ਉਹਨਾਂ ਦੱਸਿਆ ਕਿ ਅੱਜ ਸੀਟੂ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਅਤੇ ਬੋਰਡ ਦੀ ਡੇਲੀਵੇਜ਼ ਕਰਮਚਾਰੀ ਯੂਨਿਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਹੇਠ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਨੇ ਗੁਰਦੁਆਰਾ ਸਿੰਘ ਸਹੀਦਾਂ ਸੁਹਾਣਾ ਵਿਖੇ ਧਰਨੇ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ।
ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਪਰੈਸ ਸਕੱਤਰ ਤਜਿੰਦਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਤੇਜਿੰਦਰ ਸਿੰਘ, ਬੂਟਾ ਸਿੰਘ, ਨਵਪ੍ਰੀਤ ਸਿੰਘ, ਕਰਨ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡੇਲੀਵੇਜ਼ ਕਰਮਚਾਰੀ ਹਾਜ਼ਰ ਸਨ।