ਚੰਡੀਗੜ੍ਹ : ਚੰਡੀਗੜ੍ਹ ਵਿਚ ਭਾਜਪਾ ਦੇ ਮੇਅਰ ਨੇ ਅੱਜ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਆਪਣੇ ਅਸਤੀਫੇ ‘ਚ ਕਿਹਾ, ‘ਮੈਂ ਅਤੇ ਸਾਡੀ ਪਾਰਟੀ ਲੋਕਤੰਤਰੀ ਪਰੰਪਰਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕਿਸੇ ਵੀ ਅਹੁਦੇ ਦੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਭਾਰਤੀ ਜਨਤਾ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਹੋਣ ਦੇ ਨਾਤੇ ਅਤੇ ਵਿਰੋਧੀ ਧਿਰ ਦੀ ਭੈੜੀ ਮੁਹਿੰਮ ਦਾ ਪਰਦਾਫਾਸ਼ ਕਰਨ ਲਈ ਮੈਂ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।