ਫਾਜਿਲਕਾ 19 ਫਰਵਰੀ 2024 :-ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸੁਰੱਖਿਆ ਫੋਰਸਾਂ ਨੂੰ ਬਹੁਤ ਸਹਿਯੋਗ ਮਿਲਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਡਰੋਨ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਉਹ ਇਸ ਸਬੰਧੀ ਪੁਲਿਸ ਜਾਂ ਬੀਐਸਐਫ ਨੂੰ ਸੂਚਨਾ ਦੇਣ। ਉਹਨਾਂ ਨੂੰ ਉਹਨਾਂ ਲੋਕਾਂ ਨੂੰ ਦੱਸਿਆ ਕਿ ਦੁਸ਼ਮਣ ਦੇਸ਼ ਵੱਲੋਂ ਸਰਹੱਦ ਪਾਰੋਂ ਸਾਡੇ ਮੁਲਕ ਵਿੱਚ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਜੇਕਰ ਲੋਕ ਜਾਗਰੂਕ ਹੋਣਗੇ ਤਾਂ ਅਸੀਂ ਦੁਸ਼ਮਣ ਦੋਸ ਦੀਆਂ ਇਹਨਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਸਕਦੇ ਹਾਂ। ਉਹਨਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਤੇ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਹੋਈ ਹੈ।