ਚੰਡੀਗੜ੍ਹ : ਸੁਨੀਲ ਜਾਖੜ ਨੇ ਟਵੀਟ ਕਰ ਕੇ ਕਿਹਾ ਹੈ ਕਿ, ਇਹ ਦੁੱਖਦਾਈ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਸਿਰੇ ਨਹੀਂ ਲੱਗ ਸਕੀ ਪਰ ਇਸ ਗੱਲਬਾਤ ਦੇ ਫੇਲ ਹੋਣ ਦਾ ਪਹਿਲਾਂ ਹੀ ਡਰ ਸੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਵਕੀਲ ਵਜੋਂ ਕੰਮ ਕਰ ਰਹੇ ਸਨ। ਜਿੰਨ੍ਹਾਂ ਨੂੰ ਗਲਬਾਤ ਦੇ ਫੇਲ ਹੋਣ ਨਾਲ ਹੀ ਸਿਆਸੀ ਲਾਹਾ ਮਿਲਣਾ ਸੀ। ਅਜਿਹਾ ਹੋਣ ਨਾਲ ਉਨ੍ਹਾਂ ਨੂੰ ਕੇਂਦਰ ਸਰਕਾਰ ਦਾ ਨਾਂਅ ਬਦਨਾਮ ਕਰਨ ਅਤੇ ਕਿਸਾਨਾਂ ਨੂੰ ਦਿੱਲੀ ਦੇ ਰਾਹ ਤੋਰਨ ਦਾ ਮੌਕਾ ਮਿਲ ਜਾਣਾ ਸੀ, ਜਿਹੜੇ ਪਹਿਲਾਂ ਚੰਡੀਗੜ੍ਹ ਆਉਣਾ ਚਾਹੁੰਦੇ ਸਨ।