ਸ਼ੰਭੂ (ਪਟਿਆਲਾ), 21 ਫਰਵਰੀ, 2024: ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਅੱਜ 21 ਫਰਵਰੀ ਨੂੰ ਸਵੇਰੇ 11.00 ਵਜੇ ਦਿੱਲੀ ਕੂਚ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਅੱਜ ਸਵੇਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਪੁਰਜ਼ੋਰ ਕੋਸ਼ਿਸ਼ ਕੀਤੀ ਤੇ ਮੀਟਿੰਗਾਂ ਵਿਚ ਸ਼ਾਮਲ ਹੋਏ ਪਰ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ ਜੋ ਨਹੀਂ ਲੈ ਰਹੀ। ਪ੍ਰਧਾਨ ਮੰਤਰੀ ਅੱਗੇ ਆਉਣ ਤੇ ਸਾਡੀਆਂ ਮੰਗਾਂ ਮੰਨਣ 1.5-2 ਲੱਖ ਕਰੋੜ ਰੁਪਏ ਕੋਈ ਵੱਡੀ ਰਕਮ ਨਹੀਂ ਹੈ..ਬੈਰੀਕੇਡ ਹਟਾ ਕੇ ਸਾਨੂੰ ਅੱਗੇ ਦਿੱਲੀ ਜਾਣ ਦਿੱਤਾ ਜਾਵੇ।