ਗੁਰਦਾਸਪੁਰ 23 ਫਰਵਰੀ 2024 : ਸਰਭ ਭਾਰਤੀ ਯੂਨੀਵਰਸਿਟੀ ਖੇਲੋ ਇੰਡੀਆ ਜੂਡੋ ਮੁਕਾਬਲੇ 26 ਫਰਵਰੀ ਤੋਂ 29 ਫਰਵਰੀ ਤੱਕ ਗੋਹਾਟੀ ਆਸਾਮ ਵਿਖੇ ਹੋ ਰਹੀਆਂ ਹਨ ਇਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਪ੍ਰਤੀਨਿਧਤਾ ਕਰਦੇ ਹੋਏ ਐਸ ਐਸ ਐਮ ਕਾਲਜ ਦੀਨਾਨਗਰ ਦੇ 4 ਖਿਡਾਰੀ ਅੱਜ ਗੋਹਾਟੀ ਲਈ ਰਵਾਨਾ ਹੋਣ ਤੋਂ ਪਹਿਲਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਸ੍ਰੀ ਆਰ ਕੇ ਤੁਲੀ ਅਤੇ ਖੇਡ ਵਿਭਾਗ ਦੇ ਮੁਖੀ ਮੁੱਖਵਿੰਦਰ ਸਿੰਘ ਰੰਧਾਵਾ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਖੇਲੋ ਇੰਡੀਆ ਜੂਡੋ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ਦੀ ਆਸ ਪ੍ਰਗਟਾਈ। ਆਉਣ ਵਾਲੇ ਸਮੇਂ ਵਿੱਚ ਪ੍ਰਭਾਵਸਾਲੀ ਸਮਾਗਮ ਵਿੱਚ ਵਿਸ਼ੇਸ਼ ਸਨਮਾਨ ਕਰਨ ਦਾ ਐਲਾਨ ਕੀਤਾ ਹੈ।ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਇਹਨਾਂ ਖਿਡਾਰੀਆਂ ਨੇ ਇੱਕ ਗੋਲਡ ਮੈਡਲ ਦੋ ਸਿਲਵਰ ਮੈਡਲ ਜਿੱਤੇ ਹਨ। ਇਸ ਤੋਂ ਇਲਾਵਾ ਇੱਕ ਖਿਡਾਰੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੋਂ ਹੈ ਜਿਸ ਨੇ ਸਿਲਵਰ ਮੈਡਲ ਜਿੱਤਿਆ ਸੀ। ਮੈਡਲ ਜਿੱਤਣ ਵਾਲੇ ਖਿਡਾਰੀ ਹਰਪ੍ਰੀਤ ਸਿੰਘ, ਨਿਤਿਨ ਕੁਮਾਰ, ਮਾਨਵ ਸ਼ਰਮਾ, ਪਰਮਜੀਤ ਸਿੰਘ ਕੇਤਨ ਸ਼ਰਮਾ ਹਨ।
ਦੇਸ਼ ਦੀਆਂ ਸਿਖਰਲੀਆਂ ਅੱਠ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਜ਼ੋਹਰ ਇਥੇ ਦਿਖਾਉਣਾ ਹੈ। ਇਸ ਟੀਮ ਦੇ ਕੋਚ ਰਵੀ ਕੁਮਾਰ ਜੂਡੋ ਕੋਚ ਗੁਰਦਾਸਪੁਰ ਹਨ। ਟੀਮ ਕੋਚ ਰਵੀ ਕੁਮਾਰ ਅਨੁਸਾਰ ਉਸ ਨੂੰ ਆਪਣੇ ਖਿਡਾਰੀਆਂ ਦੀ ਕਾਰਗੁਜ਼ਾਰੀ ਤੇ ਮਾਣ ਹੈ ਕਿਉਂਕਿ ਇਹਨਾਂ ਖਿਡਾਰੀਆਂ ਵਲੋਂ ਵੱਖ ਵੱਖ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਤਸੱਲੀਬਖ਼ਸ਼ ਕਾਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ ਹੈ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਮਾਣ ਮਹਿਸੂਸ ਕਰਦਿਆਂ ਜੂਡੋ ਵੈਲਫੇਅਰ ਸੁਸਾਇਟੀ ਦੇ ਮੈਂਬਰ ਸਤੀਸ਼ ਕੁਮਾਰ, ਵਰਿੰਦਰ ਸਿੰਘ ਸੰਧੂ, ਕਪਿਲ ਕੌਂਸਲ , ਰਾਜ ਕੁਮਾਰ, ਮੁਖਵਿੰਦਰ ਸਿੰਘ ਜਤਿੰਦਰ ਪਾਲ ਸਿੰਘ, ਨਵੀਨ ਸਲ ਗੋਤਰਾ, ਸਤਿੰਦਰ ਪਾਲ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਮਨੀ ਬਲਵਿੰਦਰ ਕੌਰ, ਮਿਤਰਵਾਸੂ ਸ਼ਰਮਾ, ਦਿਨੇਸ਼ ਕੁਮਾਰ ਜੂਡੋ ਕੋਚ, ਅਤੁਲ ਕੁਮਾਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟਾਈ ਹੈ ਕਿ ਇਹ ਖਿਡਾਰੀ ਖੇਲੋ ਇੰਡੀਆ ਖੇਡਾਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਨਗੇ।