ਗੁਰਦਾਸਪੁਰ : ਗੁਰਦਾਸਪੁਰ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਦੇਰ ਸ਼ਾਮ ਔਜਲਾ ਬਾਈਪਾਸ ਨੂੰ ਚਾਰੇ ਪਾਸਿਓਂ ਬੰਦ ਕਰ ਆਵਾਜਾਈ ਨੂੰ ਠੱਪ ਕਰ ਦਿੱਤਾ । ਪਰਿਵਾਰ ਨੇ ਦੋਸ਼ ਲਾਇਆ ਕਿ ਬੀਤੇ ਦਿਨ ਉਨ੍ਹਾਂ ਦੇ ਪੁੱਤਰ ਸੁਨੀਲ ਮਸੀਹ ਨੂੰ ਸ਼ਾਮ 5:00 ਵਜੇ ਦੇ ਕਰੀਬ ਘਰੋਂ ਕਿਸੇ ਨੇ ਫੋਨ ਕੀਤਾ ਸੀ ਅਤੇ ਸ਼ਾਮ 7:30 ਵਜੇ ਉਸ ਦੀ ਲਾਸ਼ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੇ ਪੁਲ ਨੇੜੇ ਮਿਲੀ ਸੀ ਪਰ ਪੁਲਿਸ ਇਸ ਨੂੰ ਸੜਕੀ ਹਾਦਸਾ ਦੱਸ ਰਹੀ ਹੈ ਜਦਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ ।
ਉਨ੍ਹਾਂ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਲਾਸ਼ ਨੂੰ ਔਜਲਾ ਬਾਈਪਾਸ ਚੌਰਾਹੇ ‘ਤੇ ਰੱਖ ਕੇ ਟਰੈਫਿਕ ਜਾਮ ਕਰ ਦਿੱਤਾ। ਸੂਚਨਾ ਮਿਲਦਿਆਂ ਹੀ ਪੁਲੀਸ ਪਾਰਟੀ ਮੌਕੇ ’ਤੇ ਪੁੱਜ ਗਈ । ਇਸ ਦੌਰਾਨ ਪੁਲੀਸ ਨੇ ਪਰਿਵਾਰਕ ਮੈਂਬਰਾਂ ਨੂੰ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਇਨਸਾਫ਼ ਦੀ ਮੰਗ ’ਤੇ ਅੜੇ ਰਹੇ ਕਿ ਜਿਸ ਨੇ ਵੀ ਸੁਨੀਲ ਨੂੰ ਮਾਰਿਆ ਉਸ ਦੇ ਖਿਲਾਫ ਕਤਲ ਦਾ ਮਾਮਲਾ ਕਿੱਥੇ ਦਰਜ ਕੀਤਾ ਜਾਵੇ । ਜਿਸ ਤੋਂ ਬਾਅਦ ਪੁਲਸ ਵੱਲੋਂ ਮਾਮਲਾ ਦਰਜ ਕਰਨ ਦਾ ਭਰੋਸਾ ਦੇਣ ‘ਤੇ ਪਰਿਵਾਰ ਨੇ ਸ਼ਾਮ ਕਰੀਬ 7:30 ਵਜੇ ਧਰਨਾ ਸਮਾਪਤ ਕਰ ਦਿੱਤਾ । 23 ਸਾਲ ਦਾ ਮ੍ਰਿਤਕ ਸੁਨੀਲ ਸਲੂਨ ਦਾ ਕੰਮ ਕਰਦਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
-ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸੁਨੀਲ ਮਸੀਹ ਵਾਸੀ ਮੁਸਤਫਾਬਾਦ ਜੱਟਾਂ ਦੀ ਮਾਤਾ ਊਸ਼ਾ ਅਤੇ ਚਚੇਰੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦਾ ਕੱਲ ਸ਼ਾਮ ਕਰੀਬ 5 ਵਜੇ ਕਿਸੇ ਦਾ ਫੋਨ ਆਇਆ ਸੀ। ਇਸ ਤੋਂ ਬਾਅਦ ਉਹ ਘਰੋਂ ਚਲਾ ਗਿਆ । ਬਾਅਦ ਵਿੱਚ ਕਿਸੇ ਨੇ ਉਨਾਂ ਨੂੰ ਸੂਚਨਾ ਦਿੱਤੀ ਕਿ ਸੁਨੀਲ ਬੱਬੇਹਾਲੀ ਪੁਲ ਕੋਲ ਪਿਆ ਹੈ। ਉਹਨਾਂ ਨੇ ਮੌਕੇ ‘ਤੇ ਪਹੁੰਚ ਕੇ ਉਸ ਨੂੰ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਨਾ ਕਿਹਾ ਕਿ ਕੁਝ ਦਿਨ ਪਹਿਲਾਂ ਸੁਨੀਲ ਦਾ ਪਿੰਡ ਦੇ ਹੀ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਅਤੇ ਉਹਨਾਂ ਨੂੰ ਸ਼ੱਕ ਹੈ ਕਿ ਉਹਨਾਂ ਵੱਲੋਂ ਹੀ ਸੁਨੀਲ ਦਾ ਕਤਲ ਕੀਤਾ ਗਿਆ ਹੈ। ਉਹਨਾਂ ਦੀ ਮੰਗ ਹੈ ਕਿ ਕਾਤਲਾਂ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਇਨਸਾਫ ਦਵਾਇਆ ਜਾਏ।
ਮੌਕੇ ‘ਤੇ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਰਿਵਾਰ ਨੂੰ ਭਰੋਸਾ ਦਵਾਇਆ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਉੱਪਰ ਬਾਅਦ ਪਰਿਵਾਰ ਵਾਲਿਆਂ ਵੱਲੋਂ ਤੁਹਾਡੇ ਨਾਲ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮੁੜ ਟਰੈਫਿਕ ਬਹਾਲ ਕਰਵਾ ਦਿੱਤੀ ਗਈ ਹੈ।