ਫਾਜਿ਼ਲਕਾ , 27 ਫਰਵਰੀ 2024 :ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਲਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ.ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦਿੱਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਨਾਲ ਨਾਲ ਸਾਰੇ ਸਹਿਯੋਗੀ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਨੇ ਫੂਡ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਭੱਠਿਆਂ ਤੇ ਕੰਮ ਕਰਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਵੈਕਸੀਨ ਪਿਲਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਨੇ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਕਿਹਾ ਕਿ ਆਂਗਣਵਾੜੀਆਂ ਅਭਿਆਨ ਵਾਲੇ ਦਿਨਾਂ ਦੌਰਾਨ ਖੁੱਲੀਆਂ ਰੱਖੀਆਂ ਜਾਣ ਅਤੇ ਇਸ ਅਭਿਆਨ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ।