ਨਵੀਂ ਦਿੱਲੀ, 27 ਫਰਵਰੀ – ਅੱਜ ਇਥੇ ਕੌਮਾਂਤਰੀ ਇੰਦਰਾ ਗਾਂਧੀ ਹਵਾਈ ਅੱਡੇ ਤੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਬੰਬ ਦੀ ਧਮਕੀ ਦਿੱਤੀ। ਪੁਲੀਸ ਨੇ ਕਿਹਾ ਕਿ ਬਾਅਦ ਵਿੱਚ ਜਾਂਚ ਵਿੱਚ ਪਤਾ ਲੱਗਾ ਕਿ ਇਹ ਧਮਕੀ ਫਰਜ਼ੀ ਸੀ। ਅਧਿਕਾਰੀ ਨੇ ਕਿਹਾ ਕਿ ਅੱਜ ਸਵੇਰੇ 5.15 ਵਜੇ ਦਿੱਲੀ ਤੋਂ ਕੋਲਕਾਤਾ ਜਾਣ ਵਾਲੀ ਫਲਾਈਟ ਨੂੰ ਲੈ ਕੇ ਆਈਜੀਆਈ ਹਵਾਈ ਅੱਡੇ ਤੇ ਬੰਬ ਦੀ ਧਮਕੀ ਵਾਲਾ ਫੋਨ ਆਇਆ। ਜਹਾਜ਼ ਅੱਡੇ ਤੋਂ ਰਵਾਨਾ ਹੋਣ ਵਾਲਾ ਸੀ। ਜਾਂਚ ਦੌਰਾਨ ਕਾਲ ਫਰਜ਼ੀ ਪਾਈ ਗਈ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਰੂਰੀ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਗਈ।