ਬਟਾਲਾ, 29 ਫਰਵਰੀ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਅਤੇ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਕਰਨ ਲਈ ਜਲੰਧਰ ਰੋਡ (ਨੇੜੇ ਗੁਰਦੁਆਰਾ ਗੁਰੂ ਰਾਮਦਾਸ ਜੀ) ਵਿਖੇ ਖਜੂਰ ਦੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਸੁਪਨਾ ਹੈ ਕਿ ਬਟਾਲਾ ਸ਼ਹਿਰ ਖੂਬਸੂਰਤ ਹੋਵੇ, ਇਸ ਲਈ ਉਹ ਦਿਨ-ਰਾਤ ਇਤਿਹਾਸਕ ਤੇ ਧਾਰਮਿਕ ਸ਼ਹਿਰ ਦੇ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਹੁਣ ਤੱਕ ਬਟਾਲਾ ਹਲਕੇ ਅੰਦਰ ਰਿਕਾਰਡ ਵਿਕਾਸ ਕਰਵਾਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਨਵੇਂ ਪਾਰਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਇਸ ਮੌੇਕੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਗੱਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ।