ਪਟਿਆਲਾ, 14 ਮਾਰਚ – ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਪਰਨੀਤ ਕੌਰ ਨੇ ਦਿੱਲੀ ਦੇ ਭਾਜਪਾ ਦਫ਼ਤਰ ਵਿਚ ਭਾਜਪਾ ਦਾ ਪੱਲਾ ਫੜਿਆ।
ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਕ ਅਧਿਕਾਰਤ ਪੱਤਰ ਰਾਹੀਂ ਇਹ ਐਲਾਨ ਕੀਤਾ। ਇਸ ਤੋਂ ਤੁਰੰਤ ਬਾਅਦ ਪਰਨੀਤ ਕੌਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ।
ਇਹ ਗੱਲ ਪਹਿਲਾਂ ਹੀ ਤੈਅ ਮੰਨੀ ਜਾ ਰਹੀ ਸੀ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਨੀਤ ਕੌਰ ਦਾ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਪਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਹੈ। ਉਹ ਪੰਜਾਬ ਦੀ ਸ਼ਾਹੀ ਸੀਟ ਪਟਿਆਲਾ ਤੋਂ ਚਾਰ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ।