ਸ੍ਰੀ ਅਨੰਦਪੁਰ ਸਾਹਿਬ 18 ਮਾਰਚ ,2024 ਡਾ.ਪ੍ਰੀਤੀ ਯਾਦਵ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਜਾਬਤਾ ਫੋਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ ਕਿਸੇ ਵੀ ਵਿਅਕਤੀ ਦੇ ਅਸਲਾ ਲੈ ਕੇ ਚੱਲਣ ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੰਤੂ ਇਹ ਪਾਬੰਦੀ ਡਿਊਟੀ ਤੇ ਤੈਨਾਤ ਪੁਲਿਸ/ਪੈਰਾ ਮਿਲਟਰੀ ਫੋਰਸਿਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀ ਹੋਵੇਗੀ। ਇਸ ਤੋ ਇਲਾਵਾ ਜੇਕਰ ਕੁਝ ਮਹੱਤਵਪੂਰਨ ਸਖਸੀਅਤਾ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਅਸਲਾ ਰੱਖਣ ਦੀ ਲੋੜ ਹੋਵੇਗੀ ਤਾਂ ਉਹ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੀ ਸਿਫਾਰਿਸ਼ ਉਪਰੰਤ ਵਧੀਕ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਤੋ ਸਪੈਸ਼ਲ ਪ੍ਰਵਾਨਗੀ ਲੈ ਕੇ ਅਸਲਾ ਰੱਖ ਸਕਣਗੇ। ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿੱਚ 21 ਤੋ 23 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 24 ਤੋ 26 ਮਾਰਚ ਤੱਕ ਮਨਾਇਆ ਜਾ ਰਿਹਾ ਹੈ।
ਜਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਹੋਲੇ ਮੁਹੱਲੇ ਦੌਰਾਨ ਗੁਲਾਲ ਵੇਚਣ ਅਤੇ ਗੁਲਾਲ ਉਡਾਉਣ/ਸੁੱਟਣ ਤੇ ਪੂਰਨ ਪਾਬੰਦੀ ਹੋਵੇਗੀ, ਪ੍ਰੰਤੂ ਇਤਿਹਾਸਕ ਪ੍ਰੰਮਪਰਾਵਾ ਅਨੁਸਾਰ ਨਿਹੰਗ ਸਿੰਘਾਂ ਨੂੰ ਮਿਤੀ 26 ਮਾਰਚ ਨੂੰ ਨਗਰ ਕੀਰਤਨ ਦੌਰਾਨ ਗੁਲਾਲ ਦੀ ਵਰਤੋ ਤੇ ਛੋਟ ਰਹੇਗੀ।
ਜਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਹੋਲੇ ਮੁਹੱਲੇ ਦੌਰਾਨ ਆਮ ਪਬਲਿਕ ਵਲੋ ਪਟਾਂਕੇ/ ਆਤਿਸ਼ਬਾਜੀ ਚਲਾਉਣ ਤੇ ਪਾਬੰਦੀ ਹੋਵੇਗੀ ਪ੍ਰੰਤੂ ਐਸ.ਜੀ.ਪੀ.ਸੀ ਜਾਂ ਹੋਰ ਧਾਰਮਿਕ ਅਦਾਰਿਆਂ ਨੂੰ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਵਾਨਗੀ ਨਾਲ ਵਿਧੀਬੱਧ ਤਰੀਕੇ ਨਾਲ ਆਤਿਸਬਾਜ਼ੀ ਚਲਾਉਣ ਦੀ ਪਾਬੰਦੀ ਤੇ ਛੋਟ ਹੋਵੇਗੀ।
ਜਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਹੋਲੇ ਮੁਹੱਲੇ ਦੋਰਾਨ ਭੰਗ, ਤੰਬਾਕੂ, ਸਿਗਰਟ, ਬੀੜੀ, ਜਰਦਾ, ਗੁਟਕਾ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।