ਚੰਡੀਗੜ੍ਹ, 18 ਮਾਰਚ 2024- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), ਓਵਰਸੀਜ਼ ਵੋਟਰ (1597) ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ (24,433) ਵਰਗੇ ਮੁੱਖ ਅੰਕੜਿਆਂ ਨੂੰ ਉਜਾਗਰ ਕੀਤਾ। ਇਸਦੇ ਨਾਲ ਹੀ ਉਨ੍ਹਾਂ ਅਪਾਹਜ ਵੋਟਰਾਂ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਤੋਂ ਵੋਟ ਪਾਉਣ ਦੀ ਚੋਣ ਕਰਨ ਦੇ ਅਧਿਕਾਰ ਬਾਰੇ ਦੱਸਿਆ।