ਭੋਪਾਲ, 18 ਮਾਰਚ- ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਕੱਟੜ ਸਮਰਥਕ ਅਤੇ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਸਈਅਦ ਜ਼ਾਫਰ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਰਾਜਧਾਨੀ ਭੋਪਾਲ ਸਥਿਤ ਭਾਜਪਾ ਦੇ ਪ੍ਰਦੇਸ਼ ਦਫ਼ਤਰ ਵਿੱਚ ਮੁੱਖ ਮੰਤਰੀ ਡਾ. ਮੋਹਨ ਯਾਦਵ, ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਸਦ ਮੈਂਬਰ ਵਿਸ਼ਨੂੰਦੱਤ ਸ਼ਰਮਾ ਨੇ ਵੀ ਸ਼੍ਰੀ ਜ਼ਾਫਰ ਸਮੇਤ ਕਾਂਗਰਸ ਦੇ ਕਈ ਨੇਤਾਵਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਈ।
ਸ਼੍ਰੀ ਜ਼ਾਫਰ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਨਰਲ ਸਕੱਤਰ ਡਾ. ਰਾਮਸਖਾ ਵਰਮਾ ਵੀ ਆਪਣੇ ਕਈ ਸਮਰਥਕਾਂ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ। ਰਾਜ ਵਿੱਚ ਇੰਨੀਂ ਦਿਨੀਂ ਲਗਾਤਾਰ ਕਾਂਗਰਸ ਨੇਤਾ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਪਹਿਲਾ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਤੋਂ ਰਾਜ ਸਭਾ ਸੰਸਦ ਮੈਂਬਰ ਰਹਿ ਚੁੱਕੇ ਸੀਨੀਅਰ ਨੇਤਾ ਸੁਰੇਸ਼ ਪਚੌਰੀ ਵੀ ਕਈ ਸਾਬਕਾ ਵਿਧਾਇਕਾਂ ਨਾਲ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
।